ਚੰਡੀਗੜ੍ਹ:ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 22 ਦਸੰਬਰ ਨੂੰ ਹਾਈਕੋਰਟ ਨੇ ਮਾਮਲੇ ਦੀ (Hearing on Ex Minister Sundar Sham Arora) ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਸੂਬਾ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਖ਼ਲ ਕਰਨ ਤੋਂ ਬਾਅਦ ਮੁਲਜ਼ਮ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ, ਪਰ ਅੱਜ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ’ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਅਰੋੜਾ ਦੀ ਪਟੀਸ਼ਨ ਅਦਾਲਤ ਵੱਲੋਂ ਖਾਰਜ ਹੋਣ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਮੁਲਜ਼ਮ ਅਰੋੜਾ ਨੇ ਰੈਗੂਲਰ ਜ਼ਮਾਨਤ (Hearing on Ex Minister Sundar Sham Arora) ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।