ਚੰਡੀਗੜ੍ਹ : ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਐੱਸਜੀਪੀਸੀ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ। ਇਸ ਨਾਲ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੁੰਦਾ ਨਜ਼ਰ ਆ ਰਿਹ ਹੈ। ਦਰਅਸਲ ਪਿਛਲੇ ਦਿਨੀਂ ਡੇਰਾ ਸੱਚਾ ਸੌਦਾ ਦੇ ਮੁੱਖ ਗੁਰਮੀਤ ਰਾਮ ਰਹੀਮ ਨੇ 40 ਦਿਨਾਂ ਦੀ ਪੈਰੋਲ ਸਬੰਧੀ ਪਟੀਸ਼ਨ ਦਰਜ ਕੀਤੀ ਸੀ, ਜਿਸ ਉਤੇ ਮਨਜ਼ੂਰੀ ਦੇ ਦਿੱਤੀ ਗਈ। ਹਾਲਾਂਕਿ ਇਸ ਮਨਜ਼ੂਰੀ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਐੱਸਜੀਪੀਸੀ ਮੈਂਬਰ ਬੀਐੱਸ ਸਿਆਲਕਾ ਵੱਲੋਂ ਦਰਜ ਕੀਤੀ ਗਈ ਪਟੀਸ਼ਨ ਉਤੇ ਅਦਾਲਤੀ ਕਾਰਵਾਈ ਦੌਰਾਨ ਕੁਝ ਇਤਰਾਜ਼ ਲੱਗਣ ਮਗਰੋਂ ਪਟੀਸ਼ਨਕਰਤਾ ਵੱਲੋਂ ਪਟੀਸ਼ਨ ਫਿਲਹਾਲ ਵਾਪਸ ਲੈ ਲਈ ਗਈ। ਸਿਆਲਕਾ ਦਾ ਕਹਿਣਾ ਹੈ ਕਿ ਜਲਦ ਹੀ ਨਵੀਂ ਪਟੀਸ਼ਨ ਹਾਈਕੋਰਟ ਵਿਚ ਦਾਇਰ ਕੀਤੀ ਜਾਵੇਗੀ।
ਪਟੀਸ਼ਨ ਉਤੇ ਲੱਗੇ ਕੁਝ ਇਤਰਾਜ਼ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਐੱਸ ਸਿਆਲਕਾ ਵੱਲੋਂ ਰਾਮ ਰਹੀਮ ਦੀ ਪੈਰੋਲ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹਰਿਆਣਾ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਸੁਨਾਰੀਆ ਜੇਲ੍ਹ ਸੁਪਰਡੈਂਟ, ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਸੀ ਰੋਹਤਕ ਸਮੇਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਅ ਪੱਖ ਬਣਾਇਆ ਗਿਆ ਹੈ। ਇਸ ਪਟੀਸ਼ਨ 'ਤੇ ਆਉਣ ਅਦਾਲਤ ਵੱਲੋਂ ਕੁਝ ਇਤਰਾਜ਼ ਲਾਏ ਗਏ, ਜਿਸ ਮਗਰੋਂ ਪਟੀਸ਼ਨਕਰਤਾ ਨੇ ਇਹ ਵਾਪਸ ਲੈ ਲਈ।