ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ਼ਾਂ ਲਈ ਭੋਜਨ ਦੇਣ ਲਈ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ।ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।
ਪੰਜਾਬ ਪੁਲੀਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਦੇਣ ਵਾਲੇ ਲੜਕਿਆਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਉਦੇਸ਼ ਲਈ ਵਿਭਾਗ ਅਜਿਹੀਆਂ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿਚ ਗਰੀਬ ਕੋਵਿਡ ਮਰੀਜਾਂ ਲਈ ਭੋਜਨ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਵੱਲੋਂ ਕੀਤੇ ਗਏ ਉਪਰਾਲੇ ਉਤੇ ਮਾਣ ਮਹਿਸੂਸ ਕੀਤਾ।