ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਪਹਿਲੀ 'ਹੈਰੀਟੇਜ਼ ਵਾਕ' ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰੂਧਾਮਾਂ ਤੇ ਪਵਿੱਤਰ ਸ਼ਹਿਰ ਦੇ 1000 ਸਾਲ ਪੁਰਾਣੇ ਇਤਿਹਾਸ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ। ਸੰਗਤ ਨੇ ਥਾਂ-ਥਾਂ ਰੰਗੋਲੀਆਂ ਬਣਾ ਕੇ, ਫੁੱਲਾਂ ਦੀ ਵਰਖਾ ਕਰਕੇ, ਜੈ-ਕਾਰਿਆਂ ਦੀ ਗੂੰਜ ਵਿੱਚ ਹੈਰੀਟੇਜ ਵਾਕ ਦਾ ਭਰਵਾਂ ਸਵਾਗਤ ਕੀਤਾ ਤੇ ਲੰਗਰ ਦੀ ਸੇਵਾ ਕੀਤੀ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1000 ਸਾਲ ਦੇ ਇਤਿਹਾਸ 'ਤੇ 'ਹੈਰੀਟੇਜ ਵਾਕ' - 550th gurpurab
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸੁਲਤਾਨਪੁਰ ਲੋਧੀ 'ਚ ਪਹਿਲੀ 'ਹੈਰੀਟੇਜ਼ ਵਾਕ' ਕਰਵਾਈ ਗਈ ਜਿਸ 'ਚ 1000 ਸਾਲ ਪੁਰਾਣੇ ਇਤਿਹਾਸ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ।
ਇਸ ਮੌਕੇ ਮੁੱਖ ਮੰਤਰੀ ਤੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਅਪਣਾ ਜੀਵਨ ਸਫ਼ਲਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਜੀ ਦੇ ਸੰਦੇਸ਼ ਅਨੁਸਾਰ ਵਾਤਾਵਰਣ ਸੰਭਾਲ ਦੀ ਸਭ ਤੋਂ ਵੱਡੀ ਲੋੜ ਹੈ। ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਹ ਵਿਰਾਸਤੀ ਸੈਰ ਸਾਨੂੰ ਧਰਮ ਤੇ ਸੰਸਕ੍ਰਿਤੀ ਨਾਲ ਜੋੜਦੀ ਹੈ।
ਜ਼ਿਕਰਯੋਗ ਹੈ ਕਿ ਇਸ ਹੈਰੀਟੇਜ ਦਾ ਉਦੇਸ਼ ਆਮ ਲੋਕਾਂ ਤੇ ਨਵੀਂ ਪੀੜੀ ਨੂੰ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਅਸਥਾਨਾਂ ਤੇ ਸ਼ਹਿਰ ਦੇ 1000 ਸਾਲਾਂ ਦੇ ਇਤਿਹਾਸਿਕ ਪਹਿਲੂਆਂ ਤੇ ਬੋਧੀਆਂ ਦੇ ਸਿੱਖਿਆ ਕੇਂਦਰ ਵਜੋਂ ਕਰਨਾ ਹੈ। ਇਸ ਹੈਰੀਟੇਜ਼ ਵਾਕ ਦੀ ਅਗਵਾਈ ਮੁੱਖ ਮੰਤਰੀ ਤੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕੀਤੀ।