ਚੰਡੀਗੜ੍ਹ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ। ਇਸਦੇ ਨਾਲ ਹੀ ਤਕਨੀਕੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੂੰ ਹਾਈਕੋਰਟ ਨੇ ਜਲਦੀ ਤੋਂ ਜਲਦੀ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਹਰਜੋਤ ਬੈਂਸ ਨੂੰ ਮਾਣਹਾਨੀ ਨੋਟਿਸ ਭੇਜਿਆ ਗਿਆ ਹੈ ਕਿ ਅਜੇ ਤੱਕ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਹੋਈ। ਹਾਈਕੋਰਟ ਨੇ 20 ਅਪ੍ਰੈਲ 2023 ਨੂੰ ਹੁਕਮ ਜਾਰੀ ਕੀਤੇ ਸਨ ਪਟੀਸ਼ਨਕਰਤਾਵਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਉਨ੍ਹਾਂ ਦੀ ਤਨਖ਼ਾਹ ਦਾ ਭੁਗਤਾਨ ਕਰਨ ਲਈ ਵੀ ਕਿਹਾ ਗਿਆ ਹੈ।
ਦਰਅਸਲ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਵਿਖੇ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਕਾਰਜਕਾਰੀ ਪ੍ਰਧਾਨ ਹਨ। ਉਹ ਇਸ ਸੰਸਥਾ ਦੀਆਂ ਸਾਰੀਆਂ ਮੀਟਿੰਗਾਂ ਵਿੱਚ ਹਾਜ਼ਰ ਹੁੰਦੇ ਹਨ ਅਤੇ ਸਟਾਫ ਦੀਆਂ ਮੀਟਿੰਗਾਂ ਬੁਲਾਉਂਦੇ ਹਨ ਤੇ ਅਜਿਹੀਆਂ ਮੀਟਿੰਗਾਂ ਦੌਰਾਨ ਤਕਨੀਕੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਦੇ ਨਾਲ-ਨਾਲ ਡਾਇਰੈਕਟਰ ਤਕਨੀਕੀ ਸਿੱਖਿਆ ਵੀ ਸ਼ਾਮਲ ਹੁੰਦੇ ਹਨ।
- Drugs Seized: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨ ਤੋਂ ਆਈ 84 ਕਰੋੜ ਦੀ ਹੈਰੋਇਨ ਸਣੇ 3 ਤਸਕਰ ਗ੍ਰਿਫਤਾਰ
- ਮੂਸੇਵਾਲਾ ਕਤਲਕਾਂਡ 'ਚ ਇਕ ਹੋਰ ਗ੍ਰਿਫਤਾਰੀ, ਗੋਲਡੀ ਬਰਾੜ ਦਾ ਕਰੀਬੀ ਹੈ ਫੜ੍ਹਿਆ ਗਿਆ ਮੁਲਜ਼ਮ ਧਰਮਨਜੋਤ ਕਾਹਲੋਂ
- Road Accident : ਅੰਮ੍ਰਿਤਸਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ, ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕ ਦੀ ਮੌਤ
29 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ :ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਅਰਵਿੰਦ ਸਿੰਘ ਸਾਂਗਵਾਨ 29 ਨਵੰਬਰ ਤੱਕ ਇਸਦਾ ਜਵਾਬ ਦੇਣ ਲਈ ਕਿਹਾ ਹੈ। ਦਰਅਸਲ ਸੰਗਰੂਰ ਦੇ ਲਹਿਰਾਗਾਗਾ ਵਿਚ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 9 ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਉਹਨਾਂ ਨੂੰ ਤਨਖ਼ਾਹ ਨਹੀਂ ਮਿਲੀ। 2019 ਤੋਂ ਇਹ ਮਾਮਲਾ ਚੱਲਦਾ ਆ ਰਿਹਾ ਹੈ ਅਤੇ ਸਰਕਾਰ ਨੂੰ 15 ਦਸੰਬਰ 2019 ਤੋਂ ਤਨਖ਼ਾਹ ਦੇਣ ਦੇ ਹੁਕਮ ਦਿੱਤੇ ਸਨ।