ਪੰਜਾਬ

punjab

ETV Bharat / state

ਦੀਵਾਨ ਟੋਡਰ ਮੱਲ ਹਵੇਲੀ ਦੀ ਸੰਭਾਲ ਲਈ ਸਰਕਾਰ ਤੇ ਐਸਜੀਪੀਸੀ ਨੂੰ ਨੋਟਿਸ - ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ ਸੰਭਾਲ

ਇਤਿਹਾਸਿਕ ਇਮਾਰਤ ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਹਾਲਤ ਖਸਤਾ ਹੋ ਚੁੱਕੀ ਹੈ ਜਿਸ ਨੂੰ ਲੈ ਕੇ ਹਾਈ ਕੋਰਟ ਨੇ ਸਰਕਾਰ ਅਤੇ ਐਸਜੀਪੀਸੀ ਨੂੰ ਨੋਟਿਸ ਜਾਰੀ ਕੀਤਾ ਹੈ।

ਦੀਵਾਨ ਟੋਡਰ ਮੱਲ ਹਵੇਲੀ
ਦੀਵਾਨ ਟੋਡਰ ਮੱਲ ਹਵੇਲੀ

By

Published : Jan 31, 2020, 10:25 PM IST

ਚੰਡੀਗੜ੍ਹ: ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ। ਵਕੀਲ ਹਰੀਚੰਦ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਾਈ ਕੋਰਟ ਵਿੱਚ ਖੰਡਰ ਬਣਦੀ ਜਾ ਰਹੀ ਵਿਰਾਸਤੀ ਹਵੇਲੀ ਦੀ ਸਾਂਭ ਸੰਭਾਲ ਲਈ ਇੱਕ ਅਰਜ਼ੀ ਦਾਖ਼ਲ ਕੀਤੀ ਗਈ ਸੀ।

ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ ਸੰਭਾਲ ਲਈ ਸਰਕਾਰ ਅਤੇ ਐਸਜੀਪੀਸੀ ਨੂੰ ਹਾਈਕੋਰਟ ਦਾ ਨੋਟਿਸ

ਵਕੀਲ ਦਾ ਕਹਿਣਾ ਹੈ ਕਿ ਸਰਕਾਰ ਨੇ 2003 ਵਿੱਚ ਕਿਹਾ ਸੀ ਕਿ ਉਹ ਇਸ ਇਮਾਰਤ ਦਾ ਖ਼ਿਆਲ ਰੱਖੇਗੀ ਪਰ ਇਸ ਦੀ ਹਾਲਤ ਅੱਜ ਤਰਸਯੋਗ ਬਣੀ ਹੋਈ ਹੈ। ਇਸ ਲਈ ਅਦਾਲਤ ਵਿੱਚ ਇਹ ਅਰਜ਼ੀ ਦਾਖ਼ਲ ਕੀਤੀ ਗਈ ਹੈ।

ਇਸ ਹਵੇਲੀ ਦੀ ਹਾਲਤ ਬੜੀ ਖ਼ਰਾਬ ਹੋ ਚੁੱਕੀ ਹੈ ਜਿਸ ਦੇ ਚਲਦਿਆਂ ਲੋਕਾਂ ਲਈ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਇੱਥੇ ਇਹ ਧਿਆਨ ਦੇਣ ਵਾਲੀ ਗੱਲ ਹੈ ਕਿ ਨਾ ਤਾਂ SGPC ਅਤੇ ਨਾ ਹੀ ਸੂਬਾ ਸਰਕਾਰ ਇਸਦਾ ਧਿਆਨ ਰੱਖ ਪਾ ਰਹੀ ਹੈ

ਵਕੀਲ ਹਰਿਚੰਦ ਅਰੋੜਾ ਵੀ ਚਾਹੁੰਦੇ ਸਨ ਕਿ ਜਹਾਜ਼ ਨੁਮਾ ਹਵੇਲੀ ਨੂੰ ਉਸ ਸੰਸਥਾ ਨੂੰ ਦਿੱਤਾ ਜਾਵੇ ਜੋ ਇਸਦਾ ਧਿਆਨ ਰੱਖ ਸਕੇ ਜਿਸ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ SGPC ਅਤੇ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਜਿਸ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ।

ABOUT THE AUTHOR

...view details