ਪੰਜਾਬ

punjab

ETV Bharat / state

ਕੈਪਟਨ ਨੇ ਦਿਹਾਤੀ ਵਿਕਾਸ ਲਈ 383 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ - ਕੈਪਟਨ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਲਈ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਸੂਬੇ ਭਰ ਵਿੱਚ 22 ਜ਼ਿਲ੍ਹਿਆਂ 'ਚ ਇਸ ਸਕੀਮ ਨੂੰ ਲਾਗੂ ਕੀਤਾ ਜਾਵੇਗਾ।

ਕੈਪਟਨ

By

Published : Feb 15, 2019, 9:47 AM IST

ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਲ਼ਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ, ਤਾਂ ਜੋ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਦਾ ਵਿਕਾਸ ਹੋ ਸਕੇ ਅਤੇ ਇਨਾਂ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ।
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 29 ਜਨਵਰੀ ਨੂੰ ਸਮਾਰਟ ਵਿਲੇਜ ਮੁਹਿੰਮ ਨੂੰ ਹਰੀ ਝੰਡੀ ਦਿੱਤੀ ਸੀ ਅਤੇ ਇਸ ਦੇ ਨਾਲ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਰਾਹ ਪੱਧਰਾ ਕੀਤਾ ਸੀ।
ਇਨਾਂ ਸਕੀਮਾਂ ਦਾ ਸੰਗਠਨ ਇਸ ਸਕੀਮ ਦੀ ਮੁੱਖ ਵਿਸ਼ੇਸ਼ਤਾ ਹੋਵੇਗੀ ਅਤੇ ਇਸ ਵਾਸਤੇ ਆਰ.ਡੀ.ਐਫ, 14 ਵੇਂ ਵਿੱਤ ਕਮਿਸ਼ਨ, ਮਗਨਰੇਗਾ, ਐਸ.ਬੀ.ਐਮ ਵਰਗੇ ਵੱਖ-ਵੱਖ ਸ੍ਰੋਤਾਂ ਤੋਂ ਫੰਡ ਪ੍ਰਾਪਤ ਹੋਣਗੇ ਅਤੇ ਇਹ ਇਨਾਂ ਸਕੀਮਾਂ ਨੂੰ ਲਾਗੂ ਕਰਨ ਲਈ ਵਰਤੇ ਜਾਣਗੇ। ਜੇ ਉੱਥੇ ਕੋਈ ਹੋਰ ਸਕੀਮ ਹੋਵੇਗੀ ਜਿਸ ਦੇ ਹੇਠ ਪ੍ਰਸਤਾਵਿਤ ਕੰਮ ਕੀਤੇ ਜਾ ਸਕੇ।

ABOUT THE AUTHOR

...view details