ਪੰਜਾਬ

punjab

ETV Bharat / state

ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੇ ਮੱਦੇਨਜ਼ਰ 9 ਨਵੰਬਰ ਨੂੰ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੇ ਮੱਦੇਨਜ਼ਰ 9 ਨੂੰ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਫ਼ੋਟੋ।

By

Published : Nov 8, 2019, 3:24 PM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਨਿੱਚਰਵਾਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ 9 ਨਵੰਬਰ ਸਨਿੱਚਰਵਾਰ ਨੂੰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇੰਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਸ਼ਾਮਲ ਹਨ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਬੁਲਾਰੇ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9 ਨਵੰਬਰ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।

ਦੱਸ ਦਈਏ ਕਿ ਸਨਿੱਚਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿੱਚਰਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਪਰ ਲਾਂਘੇ ਦਾ ਉਦਘਾਟਨ ਕਰਨਗੇ।

ਦੂਜੇ ਪਾਸੇ ਪਾਕਿਸਤਾਨ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਸਮਾਗਮ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ। ਦੋਹਾਂ ਨੂੰ ਹੀ ਪਾਕਿਸਤਾਨ ਸਰਕਾਰ ਵੱਲੋਂ ਉਦਘਾਟਨ ਸਮਾਗਮ ਲਈ ਪਾਕਿਸਤਾਨ ਸਰਕਾਰ ਵੱਲੋਂ ਸੱਦਾ ਭੇਜਿਆ ਗਿਆ ਹੈ।

ABOUT THE AUTHOR

...view details