ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਵਿਗੜਦੇ ਮੌਸਮ ਕਾਰਨ ਬਣੇ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕੀਤਾ ਸੀ, ਪਰ ਹਾਲਾਤ ਦੇਖਦਿਆਂ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਜਾਰੀ ਕੀਤਾ ਹੈ। ਇਸ ਟਵੀਟ ਰਾਹੀਂ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਹੁਣ ਸੂਬੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ 13 ਤੋਂ ਵਧ ਕੇ 17 ਜੁਲਾਈ ਤਕ ਕੀਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਦਾ ਟਵੀਟ : ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।
- PRTC Bus Found In Himachal: ਮਨਾਲੀ 'ਚ ਲੱਭੀ ਪੀਆਰਟੀਸੀ ਦੀ ਗੁਆਚੀ ਬੱਸ, ਇੱਕ ਲਾਸ਼ ਬਰਾਮਦ, ਮੰਡੀ 'ਚ ਹੋਈ ਸੀ ਲਾਪਤਾ
- ਹੜ੍ਹਾਂ ਤੋਂ ਬਾਅਦ ਹੁਣ ਪੰਜਾਬ ਵਿੱਚ ਬਿਮਾਰੀਆਂ ਵੱਧਣ ਦਾ ਖਦਸ਼ਾ, ਬਚਾਅ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ - ਖਾਸ ਰਿਪੋਰਟ
- Kapurthla News : ਹੜ੍ਹਾਂ ਦੀ ਪਈ ਅਜਿਹੀ ਮਾਰ ! ਮ੍ਰਿਤਕ ਨੂੰ ਨਹੀਂ ਹੋਇਆ ਨਸੀਬ ਸ਼ਮਸ਼ਾਨ ਘਾਟ, ਸੜਕ 'ਤੇ ਕਰਨਾ ਪਿਆ ਸਸਕਾਰ