ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਨੀਪ੍ਰੀਤ ਵਲੋਂ ਦਰਜ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਹਨੀਪ੍ਰੀਤ ਨੇ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਪੰਚਕੁਲਾ 'ਚ ਹੋਈ ਹਿੱਸਾ ਵਿੱਚ ਉਸ ਦੀ ਕੋਈ ਭੂਮਿਕਾ ਨਹੀਂ ਸੀ।
ਹਨੀਪ੍ਰੀਤ ਵਲੋਂ ਜ਼ਮਾਨਤ ਲਈ ਦਰਜ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਅੱਜ - HC
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਵਲੋਂ ਜ਼ਮਾਨਤ ਲਈ ਦਰਜ ਕੀਤੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।
ਫ਼ਾਇਲ ਫ਼ੋਟੋ
ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਹਾਅਦ ਪੰਚਕੁਲਾ ਵਿੱਚ ਹਿੰਸਾ ਹੋਈ ਸੀ। ਇਸ ਹਿੰਸਾ ਵਿੱਚ ਸਾਜ਼ਿਸ਼ ਕਰਨ ਦੇ ਦੋਸ਼ ਵਿੱਚ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹਨੀਪ੍ਰੀਤ ਅਮਬਾਲਾ ਜੇਲ੍ਹ ਵਿੱਚ ਬੰਦ ਹੈ।
ਹਨੀਪ੍ਰੀਤ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਵੇਲੇ ਤਾਂ ਉਹ ਅਦਾਲਤ ਵਿੱਚ ਮੌਜੂਦ ਸੀ। ਇਸ ਤੋਂ ਬਾਅਦ ਰਾਮ ਰਹੀਮ ਨਾਲ ਸੁਨਾਰੀਆ ਜੇਲ੍ਹ ਚਲੀ ਗਈ ਸੀ। ਇਸ ਦੇ ਚੱਲਦਿਆਂ ਪੰਚਕੁਲਾ ਹਿੰਸਾ 'ਚ ਉਨ੍ਹਾਂ ਦਾ ਕੋਈ ਯੋਗਦਾਨ ਨਹੀਂ ਹੈ।
Last Updated : May 1, 2019, 1:56 PM IST