ਚੰਡੀਗੜ੍ਹ: ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਅਦਾਲਤ ਨੇ ਭਾਰਤ ਦੇ ਹਵਾਲੇ ਕਰਨ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਵੇਗੀ।
ਪੰਜਾਬ ਪੁਲਿਸ ਨੇ ਹਾਂਗਕਾਂਗ ਦੀ ਅਦਾਲਤ ਤੋਂ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮੰਗੀ ਸੀ। ਹਾਂਗਕਾਂਗ ਦੀ ਅਦਾਲਤ ਨੇ ਪੰਜਾਬ ਪੁਲਿਸ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ ਅਤੇ ਰੋਮੀ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।