ਪੰਜਾਬ

punjab

ETV Bharat / state

​​​​​​​ਹਿਊਸਟਨ ਅਦਾਲਤ ਵੱਲੋਂ ਕਸ਼ਮੀਰ ਮੁੱਦੇ ’ਤੇ PM ਮੋਦੀ ਦੇ ਸੰਮਨ ਜਾਰੀ - Kashmir issue

ਗੁਰਪਤਵੰਤ ਸਿੰਘ ਪੰਨੂ ਨੇ ਹੁਣ ‘ਕਸ਼ਮੀਰ ਖ਼ਾਲਿਸਤਾਨ ਰੈਫ਼ਰੈਂਡਮ ਫ਼ਰੰਟ’ ਨਾਂਅ ਦੀ ਇੱਕ ਜੱਥੇਬੰਦੀ ਕਾਇਮ ਕੀਤੀ ਹੈ ਤੇ ਉਸ ਵੱਲੋਂ ਮੋਦੀ ਵਿਰੁੱਧ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਮੋਦੀ ਤੋਂ ਇਲਾਵਾ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਚਿਨਾਰ ਕੋਰ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੂੰ ਵੀ ਧਿਰ ਬਣਾਇਆ ਗਿਆ ਹੈ।

ਫ਼ੋਟੋ

By

Published : Sep 22, 2019, 8:40 AM IST

ਹਿਊਸਟਨ: ਹੁਣ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਸੂਬੇ ਕੈਲੀਫ਼ੋਰਨੀਆ ਦੇ ਸ਼ਹਿਰ ਹਿਊਸਟਨ ਪੁੱਜ ਰਹੇ ਹਨ। ਐਤਵਾਰ ਨੂੰ ਉਨ੍ਹਾਂ ਦੀ ਬਹੁ–ਚਰਚਿਤ ‘ਹਾਓਡੀ ਮੋਦੀ’ ਰੈਲੀ ਹੈ; ਜਿੱਥੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਖ਼ਾਸ ਤੌਰ ’ਤੇ ਪੁੱਜ ਰਹੇ ਹਨ। ਪਰ ਉਸ ਤੋਂ ਪਹਿਲਾਂ ਹੀ ਕੁਝ ਕਸ਼ਮੀਰੀ ਕਾਰਕੁੰਨਾਂ ਤੇ ਖ਼ਾਲਿਸਤਾਨ ਦੇ ਕੁਝ ਸਮਰਥਕਾਂ ਨੇ ਮੋਦੀ ਵਿਰੁੱਧ ਹਿਊਸਟਨ ਦੀ ਇੱਕ ਅਦਾਲਤ ’ਚ ਕੇਸ ਦਾਇਰ ਕਰ ਦਿੱਤਾ ਹੈ।

ਹਿਊਸਟਨ ਕ੍ਰੌਨੀਕਲ’ ਦੀ ਰਿਪੋਰਟ ਅਨੁਸਾਰ ਅਦਾਲਤ ਨੇ ਅਜਿਹੇ ਮਾਮਲਿਆਂ ਉੱਤੇ ਗ਼ੌਰ ਕਰਦਿਆਂ ਮੋਦੀ ਵਿਰੁੱਧ ਸੰਮਨ ਵੀ ਜਾਰੀ ਕਰ ਦਿੱਤੇ ਹਨ। ਇਸ ਕਾਨੂੰਨੀ ਕਾਰਵਾਈ ਪਿੱਛੇ ‘ਸਿੱਖਸ ਫ਼ਾਰ ਜਸਟਿਸ’ ਨਾਂਅ ਦੀ ਜੱਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਹੀ ਦਿਮਾਗ਼ ਹੈ।

ਹਿਊਸਟਨ ਦੀ ਅਦਾਲਤ ਵਿੱਚ ਮੋਦੀ ਵਿਰੁੱਧ 73 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ ਹਿਊਸਟਨ ’ਚ ਕਈ ਥਾਈਂ ਮੋਦੀ ਦਾ ਵਿਰੋਧ ਕਰਨ ਲਈ ਖ਼ਾਸ ਸਮਾਰੋਹ ਰੱਖੇ ਗਏ ਹਨ।

ਇਹ ਕਾਨੂੰਨੀ ਕਾਰਵਾਈ ਬੀਤੀ 5 ਅਗਸਤ ਨੂੰ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ–370 ਖ਼ਤਮ ਕਰਨ ਵਿਰੁੱਧ ਕੀਤੀ ਗਈ ਹੈ। ਕਸ਼ਮੀਰੀ ਕਾਰਕੁੰਨਾਂ ਤੇ ਗੁਰਪਤਵੰਤ ਸਿੰਘ ਪੰਨੂ ਦਾ ਕਹਿਣਾ ਹੈ ਕਿ ਕਸ਼ਮੀਰ ਵਾਦੀ ਵਿੱਚ ਆਮ ਜਨਤਾ ਨਾਲ ਕਥਿਤ ਤੌਰ ’ਤੇ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕਸ਼ਮੀਰੀ ਜਨਤਾ ਨੂੰ ਕਰਫ਼ਿਊ ਹੇਠ ਰੱਖਿਆ ਜਾ ਰਿਹਾ ਹੈ ਤੇ ਉੱਥੇ ਕੋਈ ਵੀ ਕੰਮਕਾਜ ਨਹੀਂ ਹੋ ਰਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਸਰਕਾਰ ਨੇ ਅਮਰੀਕੀ ਪ੍ਰਸ਼ਾਸਨ ਨਾਲ ਪੂਰਾ ਰਾਬਤਾ ਕਾਇਮ ਕੀਤਾ ਹੋਇਆ ਹੈ।

ਇਹ ਵੀ ਪਤਾ ਲੱਗਾ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੇ ਹੁਣ ‘ਕਸ਼ਮੀਰ ਖ਼ਾਲਿਸਤਾਨ ਰੈਫ਼ਰੈਂਡਮ ਫ਼ਰੰਟ’ ਨਾਂਅ ਦੀ ਇੱਕ ਜੱਥੇਬੰਦੀ ਕਾਇਮ ਕੀਤੀ ਹੈ ਤੇ ਉਸੇ ਵੱਲੋਂ ਮੋਦੀ ਵਿਰੁੱਧ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਮੋਦੀ ਤੋਂ ਇਲਾਵਾ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਚਿਨਾਰ ਕੌਰ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਕੰਵਲਜੀਤ ਸਿੰਘ ਢਿਲੋਂ ਨੂੰ ਵੀ ਧਿਰ ਬਣਾਇਆ ਗਿਆ ਹੈ।

ABOUT THE AUTHOR

...view details