ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਦੇਸ਼ ਭਰ ਦੇ ਕਈ ਸੂਬਿਆਂ ਵਿੱਚ 31 ਮਾਰਚ ਤੱਕ ਤਾਲਾਬੰਦੀ ਰਹੇਗੀ ਜਿਸ ਕਾਰਨ ਬਹੁਤ ਲੋਕਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਇਸੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਹੁਣ ਖ਼ਾਸ ਅਪੀਲ ਕੀਤੀ ਹੈ।
ਪੰਜਾਬ ਸਰਕਾਰ ਨੇ ਪੰਜਾਬ ਕੈਡਰ ਦੇ IAS ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਗਈ ਤਾਲਾਬੰਦੀ ਕਾਰਨ ਜਿਨ੍ਹਾਂ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਤ ਹੋ ਰਹੀ ਹੈ ਉਨ੍ਹਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ।