ਰੋਪੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੇ ਹੋਸਟਲ ਵਿੱਚ ਪਾਣੀ ਭਰ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਮੁਸ਼ਕਿਲ ਦਾ ਹੱਲ ਕਰਦਿਆਂ ਹੋਇਆਂ ਕਿਸਾਨ ਭਵਨ ਭੇਜ ਦਿੱਤ ਗਿਆ ਜਿੱਥੇ ਉਨ੍ਹਾਂ ਦੇ ਰਹਿਣ ਲਈ ਪੁਖ਼ਤਾ ਪ੍ਰਬੰਧ ਕਰਵਾਏ ਗਏ।
ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੂੰ ਭੇਜਿਆ ਕਿਸਾਨ ਭਵਨ, ਰਿਹਾਇਸ਼ ਦਾ ਕੀਤਾ ਇੰਤਜ਼ਾਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੋਇਆਂ ਵਿਦਿਆਰਥੀਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕਿਸਾਨ ਭਵਨ ਵਿਖੇ ਕਰਵਾ ਦਿੱਤਾ ਗਿਆ।
ਉੱਥੇ ਹੀ ਕਿਸਾਨ ਭਵਨ ਦੇ ਡੀਜੀਐੱਮ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਵੇਲੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਰੋਪੜ ਆਈਆਈਟੀ ਦੇ ਕੁਝ ਵਿਦਿਆਰਥੀ ਕਿਸਾਨ ਭਵਨ ਵਿੱਚ ਰਹਿਣਗੇ, ਜਿਸ ਲਈ ਉਨ੍ਹਾਂ ਦੇ ਰਹਿਣ ਤੇ ਖਾਣ ਦਾ ਇੰਤਜ਼ਾਮ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੁਪਹਿਰ ਤਕਰੀਬਨ 20-22 ਵਿਦਿਆਰਥੀ ਕਿਸਾਨ ਭਵਨ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਥਿਤੀ ਠੀਕ ਨਹੀਂ ਹੋ ਜਾਂਦੀ ਉਦੋਂ ਤੱਕ ਸਾਰੇ ਵਿਦਿਆਰਥੀ ਕਿਸਾਨ ਭਵਨ ਵਿੱਚ ਹੀ ਰੁਕਣਗੇ, ਹਾਲਾਂਕਿ ਕੁਝ ਬੱਚੇ ਆਪ ਦੇ ਘਰ ਪਰਤ ਗਏ ਹਨ ਜਾਂ ਫਿਰ ਆਪ ਦੇ ਰਿਸ਼ਤੇਦਾਰਾਂ ਕੋਲ ਚਲੇ ਗਏ ਹਨ।
ਈਟੀਵੀ ਭਾਰਤ ਨਾਲ ਗਲਬਾਤ ਕਰਦਿਆਂ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕਾਲਜ ਦਾ ਜਾਇਜ਼ਾ ਲੈਣ ਆਏ ਸਨ ਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਦੇ ਹੋਸਟਲ ਦੇ 'ਚ ਪੈਰਾਂ ਤੱਕ ਪਾਣੀ ਭਰ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਉੱਥੇ ਰਹਿਣ ਦੀ ਮੁਸ਼ਕਿਲ ਹੋ ਰਹੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਦੇ ਨਾਲ ਵਿਦਿਆਰਥੀ ਨੂੰ ਬੱਸਾਂ ਰਾਹੀਂ ਚੰਡੀਗੜ੍ਹ ਦੇ ਕਿਸਾਨ ਭਵਨ ਭਿਜਵਾ ਦਿੱਤਾ। ਵਿਦਿਆਰਥੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਇਸ ਉਪਰਾਲੇ ਦੇ ਲਈ ਧੰਨਵਾਦ ਕੀਤਾ ਗਿਆ।