ਚੰਡੀਗੜ੍ਹ :ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ (Illegal Scotch Whiskey Makers Arrested) ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ, ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ (10 bottles of Scotch whiskey seized) ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ 'ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸੂਚਨਾਵਾਂ ‘ਤੇ ਤੇਜੀ ਨਾਲ (Illegal makers of Scotch whisky) ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ।