ਚੰਡੀਗੜ੍ਹ ਡੈਸਕ : ਮਾਨਸਾ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪਹੁੰਚੇ ਹਨ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਸਾਂਝੀ ਕਰਦਿਆਂ ਕਿਹਾ ਹੈ ਕਿ ਕੈਬਨਿਟ ਦੀ ਇਸ ਮੀਟਿੰਗ ਵਿੱਚ 7902 ਅਧਿਆਪਕਾਂ ਨੂੰ ਪੱਕਾ ਕਰਨ ਉਤੇ ਮੋਹਰ ਲੱਗੀ ਹੈ। ਉਨ੍ਹਾਂ ਕਿਹਾ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਮਾਨਸੂਨ ਸੈਸ਼ਨ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ ਵਿੱਚ ਜੋ ਫੈਸਲੇ ਲਏ ਗਏ ਹਨ, ਉਨ੍ਹਾਂ ਨੂੰ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਅਤੇ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਆਉਣ ਵਾਲੇ ਏਜੰਡੇ ਨੂੰ ਵੀ ਵਿਧਾਨ ਸਭਾ ਵਿੱਚ ਵਿਚਾਰਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਨੇ ਆਰਡੀਐਫ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਲਈ ਕਰੋੜਾਂ ਰੁਪਏ ਦੇ ਫੰਡ ਰੋਕ ਦਿੱਤੇ ਹਨ, ਕਿਉਂਕਿ ਇਹ ਏਜੰਡਾ ਬਿਜ਼ਨਸ ਐਡਵਾਈਜ਼ਰੀ ਦੀ ਮੀਟਿੰਗ ਦੌਰਾਨ ਸ਼ਾਮਲ ਕੀਤਾ ਜਾ ਸਕਦਾ ਹੈ। ਕਮੇਟੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਜੋ ਦੋ ਦਿਨ ਲਈ ਬੁਲਾਈ ਗਈ ਹੈ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਵਿੱਚ ਇਸ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਆਰਡੀਐਫ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਲਈ ਕਰੋੜਾਂ ਰੁਪਏ ਦੇ ਫੰਡਾਂ ਨੂੰ ਰੋਕਣ ਵਿਰੁੱਧ ਸਦਨ ਵਿੱਚ ਨਿੰਦਾ ਮਤਾ ਲਿਆਂਦਾ ਜਾਵੇਗਾ।
ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ:-
1.14239 ਵੱਖ-ਵੱਖ ਕੈਟਾਗਰੀਆਂ ਦੇ ਕੱਚੇ ਟੀਚਰ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ, ਜਿਸ ਵਿਚ ਸਿੱਖਿਆ ਪ੍ਰੋਵਾਈਡਰ ਵੀ ਸ਼ਾਮਲ ਹਨ
2. 10 ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ 7902 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ
3. 6337 ਅਜਿਹੇ ਅਧਿਆਪਕ ਨੇ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ
4. 20-21 ਜੂਨ ਦਾ ਸਪੈਸ਼ਲ ਸੈਸ਼ਨ ਵਿਧਾਨ ਸਭਾ ਚੰਡੀਗੜ੍ਹ
5. ਆਵਾਰਾ ਪਸ਼ੂਆਂ ਦੇ ਕਾਰਨ ਜਾਂ ਜਾਣ ਤੇ ਪੰਜ ਲੱਖ ਰੁਪਏ ਮੁਆਵਜ਼ਾ