ਚੰਡੀਗੜ੍ਹ: ਲਹਿੰਦੇ ਪੰਜਾਬ ਵਿੱਚ ਸਿੱਖ ਕੁੜੀ ਦੇ ਅਗ਼ਵਾ ਹੋਏ ਨੂੰ ਕਈ ਦਿਨ ਬੀਤ ਗਏ ਹਨ। ਪਾਕਿਸਤਾਨ ਸਰਕਾਰ ਵੱਲੋਂ ਹੁਣ ਤੱਕ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਹੋ ਰਹੇ ਘੱਟ ਗਿਣਤੀਆਂ 'ਤੇ ਜ਼ੁਲਮਾਂ ਤੋਂ ਬਚਣ ਲਈ ਪਾਕਿ ਪ੍ਰਧਾਨ ਮੰਤਰੀ ਨੂੰ ਫਟਕਾਰ ਲਗਾਈ ਹੈ ਤੇ ਪੀੜਤ ਪਰਿਵਾਰ ਨੂੰ ਪੰਜਾਬ ਵਿੱਚ ਆ ਕੇ ਵਸਣ ਦਾ ਸੱਦਾ ਦਿੱਤਾ ਹੈ।
ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਕਿਹਾ ਹੈ ਕਿ ਪਾਕਿਸਤਾਨ ਵਿੱਚ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾਹ ਕਰਕੇ ਜਬਰੀ ਇਸਲਾਮ ਧਰਮ ਕਬੂਲ ਕਰਵਾ ਕੇ ਵਿਆਹ ਲਈ ਮਜਬੂਰ ਕਰਨ ਦੇ ਮਾਮਲੇ ‘ਚ ਇੰਨੇ ਦਿਨ ਬੀਤਣ ਮਗਰੋਂ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਜਗਜੀਤ ਕੌਰ ਦੀ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਕਰ ਸਕੇ। ਮੇਰੀ ਨੌਜਵਾਨ ਲੜਕੀ ਦੇ ਪਰਿਵਾਰ ਨਾਲ ਹਰ ਤਰ੍ਹਾਂ ਦੀ ਮਦਦ ਹੈ ਤੇ ਖੁਸ਼ੀ ਹੋਵੇਗੀ ਜੇ ਉਹ ਤੇ ਉਸਦਾ ਪਰਿਵਾਰ ਪੰਜਾਬ ਵਿੱਚ ਆ ਕੇ ਆਪਣੀ ਜ਼ਿੰਦਗੀ ਬਿਤਾਉਣ।