ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮਾਡਲ ਨੂੰ ਸੁਚਾਰੂ ਬਣਾਉਣ ਅਤੇ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਮਾਡਲ ਟਾਊਨ, ਪਟਿਆਲਾ ਦੇ (CM Mann In Patiala Schools) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (government schools of Punjab) ਸਕੂਲ ਵਿੱਚ ਪਹੁੰਚੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸਕੂਲ ਦੇ ਵਿਦਿਆਰਥੀਆਂ ਨੇ ਸੀਐਮ ਮਾਨ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਫੁੱਲਾਂ ਨਾਲ ਸਵਾਗਤ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਵੱਲੋਂ ਸਰਕਾਰੀ ਸਕੂਲ ਵੱਲ ਧਿਆਨ ਦੇਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮਾਪਿਆਂ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਖਿਆ ਦੇ ਸੁਧਾਰ ਲਈ ਅਜਿਹਾ ਕਦਮ ਚੁੱਕਿਆ ਹੈ।
ਮਨੀਸ਼ ਸਿਸੋਦੀਆ ਨੇ ਥਿੰਕ ਬਿਗ 'ਤੇ ਵਿਚਾਰ ਕੀਤੇ ਸਾਂਝੇ:ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਕੂਲ ਦੀ ਕੰਧ 'ਤੇ ਥਿੰਕ ਬਿਗ ਲਿਖਿਆ ਹੋਇਆ ਹੈ, ਪਰ ਥਿੰਕ ਬਿਗ ਨੂੰ ਸਿਰਫ਼ ਆਪਣੇ ਬਾਰੇ ਜਾਂ ਸਿਰਫ਼ ਕਿਸੇ ਦੀ ਜਮਾਤ ਬਾਰੇ ਨਹੀਂ ਸੋਚਣਾ ਚਾਹੀਦਾ, ਸਗੋਂ ਆਮ ਹਿੱਤ ਵਿੱਚ ਸੋਚਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀ ਚੰਗੀ ਹਾਲਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਦੇਸ਼ ਦੇ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਮਿਲਣ ਤੇ ਹੀ ਦੇਸ਼ ਵਿਕਸ਼ਤ ਬਣੇਗਾ।
ਖੇਡ ਮੈਦਾਨ ਬਣਾਉਣ ਦੀ ਦੱਸੀ ਜ਼ਰੂਰਤ:ਇਸੇ ਦੌਰਾਨ ਵਿਦਿਆਰਥਣਾਂ ਨੇ ਸੀਐਮ ਭਗਵੰਤ ਮਾਨ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸਕੂਲ ਵਿੱਚ ਖੇਡ ਮੈਦਾਨ ਬਣਾਉਣ ਦੀ ਲੋੜ ਬਾਰੇ ਦੱਸਿਆ। ਮਾਨ ਨੇ ਤੁਰੰਤ ਖੇਡ ਮੈਦਾਨ ਬਣਾਉਣ ਦੀ ਗੱਲ ਆਖੀ। ਇਸ ਤੋਂ ਇਲਾਵਾ ਕਮੀਆਂ ਬਾਰੇ ਵੀ ਪੁੱਛਿਆ ਗਿਆ ਪਰ ਵਿਦਿਆਰਥੀ ਨੇ ਦੱਸਿਆ ਕਿ ਸਕੂਲ ਵਿੱਚ ਬਾਥਰੂਮ ਤੋਂ ਲੈ ਕੇ ਹੋਰ ਸਾਰੀਆਂ ਸਹੂਲਤਾਂ ਉਪਲਬਧ ਹਨ। ਪੀਟੀਐਮ ਖ਼ਤਮ ਹੋਣ ਤੋਂ ਬਾਅਦ ਹੀ ਸੀਐਮ ਅਤੇ ਮਨੀਸ਼ ਸਿਸੋਦੀਆ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ।
ਵਿਦਿਆਰਥੀਆਂ ਨੇ ਗੀਤ ਅਤੇ ਵਿਚਾਰ ਸਾਂਝੇ ਕੀਤੇ:ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕਈ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਗੀਤ ਸੁਣਾਏ, ਜਦਕਿ ਕਈ ਵਿਦਿਆਰਥੀਆਂ ਨੇ ਸਿੱਖਿਆ ਜਗਤ ਦੇ ਵਿਕਾਸ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਪਹਿਲਾਂ ਸਮਾਜ ਦੀ ਸੇਵਾ ਕਰੋ, ਫਿਰ ਸਮਾਜ ਤੁਹਾਨੂੰ ਇਸ ਤੋਂ ਵੱਧ ਦੇਵੇਗਾ। ਵਿਦਿਆਰਥੀਆਂ ਨੇ ਸੀਐਮ ਮਾਨ ਨੂੰ ਦੱਸਿਆ ਕਿ ਅਧਿਆਪਕ ਉਨ੍ਹਾਂ ਨੂੰ ਸੁਪਰ-30 ਬਾਰੇ ਦੱਸਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ ‘ਤੇ ਧਿਆਨ ਦੇ ਰਹੇ ਹਨ।
ਮਾਂ-ਪਿਓ ਨੂੰ ਮੀਟਿੰਗ 'ਚ ਸ਼ਾਮਲ ਹੋਣ ਦਾ ਦਿੱਤਾ ਸੀ ਸੱਦਾ:ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵੀਡੀਓ ਸੰਦੇਸ਼ ਰਾਹੀਂ ਇੱਕ ਅਪੀਲ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ 24 ਦਸੰਬਰ ਸ਼ਨੀਵਾਰ ਨੂੰ ਪੀਟੀਐੱਮ ਯਾਨੀ ਪੇਰੇਟਸ ਟੀਚਰ ਮੀਟਿੰਗ ਦੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਨੀਵਾਰ ਨੂੰ ਉਹ ਸਾਰੇ ਮਾਪੇ ਆਪਣੇ ਬੱਚਿਆਂ ਦੇ ਸਕੂਲ ਵਿੱਚ (Punjab Mega Parents Teacher Meeting today) ਜਾ ਕੇ ਪੀਟੀਐੱਮ ਦੀ ਮੀਟਿੰਗ ਦੇ ਵਿੱਚ ਸ਼ਾਮਲ ਹੋ ਕੇ ਆਪਣੇ-ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੇ ਬਾਰੇ ਅਧਿਆਪਕਾਂ ਦੇ ਨਾਲ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਦੇ ਬੱਚੇ ਸਕੂਲ ਦੇ ਵਿੱਚ ਕਿਸ ਤਰ੍ਹਾਂ ਪੜ੍ਹਾਈ ਕਰ ਰਹੇ ਹਨ ਉਹ ਕਿਹੜੇ ਵਿਸ਼ੇ ਦੇ ਵਿੱਚ ਕਮਜ਼ੋਰ ਹਨ ਤਾਂ ਜੋ ਉਸ ਉੱਤੇ ਕੰਮ ਕੀਤਾ ਜਾ ਸਕੇ।