ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ (Concern about law and order in Punjab) ਗੰਭੀਰ ਚਿੰਤਾ ਪ੍ਰਗਟਾਈ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ ਅਤੇ ਧਰਮ ਦੇ ਮੁੱਦੇ ਉੱਤੇ ਦੰਗੇ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਧਰਮ ਦੇ ਨਾਂਅ ਉੱਤੇ ਲੜਾਈ:ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ ਸਿੱਖਾਂ ਨੂੰ (Trying to fight the Hindu Sikhs) ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਪੰਜਾਬ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਵਰਤਾਰੇ ਨੂੰ ਨਹੀਂ ਰੋਕਿਆ ਤਾਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਮਝਦਾਰੀ ਦਾ ਸਬੂਤ ਦਿੰਦਿਆਂ ਹੁਣ ਤੱਕ ਕੋਈ ਵੀ ਗਲਤ ਕਦਮ ਨਹੀਂ ਚੁੱਕਿਆ।
ਨਹੀਂ ਆਵੇਗੀ ਇੰਡਸਟਰੀ: ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਅਜਿਹੇ ਨਾਜ਼ੁਕ ਹਾਲਾਤਾਂ ਵਿੱਚ ਕੋਈ ਵੀ ਸਨਅਤਕਾਰ ਜਾਂ ਬਿਜਨਸਮੈਨ ਪੰਜਾਬ ਵਿੱਚ ਨਿਵੇਸ਼ ਕਰਨ (Businessmen not ready to invest in Punjab) ਲਈ ਤਿਆਰ ਨਹੀਂ ਹੋਵੇਗਾ ਜਿਸ ਕਾਰਣ ਬੇਰੁਜ਼ਗਾਰੀ ਹੋਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸਰਹੱਦੀ ਸੂਬਾ ਹੈ ਇਸ ਲਈ ਸੂਬੇ ਦੇ ਮੁੱਖ ਮੰਤਰੀ ਦੂਜੇ ਸੂਬਿਆਂ ਵਿੱਚ ਡਾਂਸ ਕਰਨ ਦੀ ਥਾਂ ਅਸਲ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।