ਚੰਡੀਗੜ੍ਹ: ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ ਕਰਵਾਏ ਫਲੈਗਸ਼ਿਪ ਐਕਸਲੇਟਰ ਪ੍ਰੋਗਰਾਮ ਦੇ ਡੈਮੋ ਡੇਅ ਮੌਕੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ਜਨਤਕ-ਨਿੱਜੀ ਭਾਈਵਾਲੀ ਤਹਿਤ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਵਿਕਾਸ ਨੂੰ ਹੁਲਾਰਾ ਮਿਲਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਸਟਾਰਟਅੱਪਸ ਨੂੰ ਹੁਲਾਰਾ ਦਿੰਦਿਆਂ ਅਤੇ ਇਸ ਸਬੰਧੀ ਖੋਜ ਕਾਰਜਾਂ ਰਾਹੀਂ ਸਟਾਰਟਅੱਪਸ ਨੂੰ ਨਿਵੇਸ਼ ਲਈ ਤਿਆਰ ਕਰਦਾ ਹੈ।
ਕਾਰੋਬਾਰੀ ਮਾਹੌਲ ਦਾ ਲਾਭ: ਇਸ ਸਮਾਗਮ ਉੱਤੇ ਵਿਚਾਰ ਕਰਦਿਆਂ ਆਈ.ਐਮ.ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਦਾ ਉਦੇਸ਼ ਪੰਜਾਬ ਵਿੱਚ ਇੱਕ ਵਧੀਆ ਉੱਦਮੀ ਮਾਹੌਲ ਸਿਰਜਣਾ ਹੈ। ਪੰਜਾਬ ਵਿੱਚ ਉੱਦਮੀ ਹੁਨਰ ਦੀ ਬਹੁਤਾਤ ਦੇ ਨਾਲ ਨਾਲ ਸੈਰ-ਸਪਾਟਾ, ਖੁਰਾਕ, ਸੰਗੀਤ, ਕਲਾ, ਖੇਤੀਬਾੜੀ, ਸਿਹਤ ਸੰਭਾਲ ਆਦਿ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਆਈ.ਐਮ. ਪੰਜਾਬ ਜ਼ਰੀਏ ਅਸੀਂ ਸੂਬੇ ਵਿੱਚ ਉੱਦਮੀ ਹੁਨਰ ਨੂੰ ਸੇਧ ਪ੍ਰਦਾਨ ਕਰਨ ਵਾਸਤੇ ਵਿਸ਼ਵ ਭਰ ਦੇ ਉੱਘੇ ਨਿਵੇਸ਼ਕਾਂ ਅਤੇ ਕਾਰੋਬਾਰੀ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਹੈ। ਅਸੀਂ ਐਕਸਲੇਟਰ ਅਤੇ ਪੋਲੀਨੇਟਰ ਪ੍ਰੋਗਰਾਮਾਂ ਰਾਹੀਂ ਸ਼ੁਰੂਆਤੀ ਪੜਾਅ ਦੇ ਸਟਾਰਟਅੱਪਾਂ ਨੂੰ ਆਪਣੀ ਸਰਵੋਤਮ ਸਮਰੱਥਾ ਦੀ ਵਰਤੋਂ ਕਰਨ। ਵਿਕਾਸ ਨੂੰ ਹੁਲਾਰਾ ਦੇਣ ਅਤੇ ਸੂਬੇ ਵਿਚਲੇ ਵਧੀਆ ਕਾਰੋਬਾਰੀ ਮਾਹੌਲ ਦਾ ਲਾਭ ਉਠਾਉਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕਰ ਰਹੇ ਹਾਂ।
ਦੂਜਾ ਐਕਸਲੇਟਰ ਪ੍ਰੋਗਰਾਮ ਮੁਕੰਮਲ: ਇਨੋਵੇਸ਼ਨ ਮਿਸ਼ਨ ਪੰਜਾਬ ਨੇ ਆਪਣੇ ਸਪਰਿੰਗ ਕੋਹੋਰਟ 2023 ਨਾਲ ਆਪਣਾ ਦੂਜਾ ਐਕਸਲੇਟਰ ਪ੍ਰੋਗਰਾਮ ਮੁਕੰਮਲ ਕੀਤਾ ਹੈ। ਜਿਸ ਵਿੱਚ 50 ਫੀਸਦ ਵੁਮੈਨ ਫਾਊਂਡਰਜ਼ ਸ਼ਾਮਲ ਹਨ। ਜਿਨ੍ਹਾਂ ਵਿੱਚੋਂ ਲਗਭਗ ਇੱਕ ਤਿਹਾਈ ਸਿਹਤ ਅਤੇ ਤੰਦਰੁਸਤੀ, ਖ਼ਪਤਕਾਰ ਤਕਨਾਲੋਜੀ, ਡੀਪ ਟੈਕ ਅਤੇ ਫਿਨਟੈਕ ਵਰਗੇ ਵੱਖ-ਵੱਖ ਖੇਤਰਾਂ ਰਾਹੀਂ ਪੰਜਾਬ ਵੱਲ ਪ੍ਰਵਾਸ ਕਰ ਰਹੀਆਂ ਹਨ। ਦੂਸਰਾ ਕੋਹੋਰਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਪਹਿਲੇ ਪ੍ਰੋਗਰਾਮ ਦੀ ਸਫ਼ਲਤਾ ਉਪਰੰਤ ਆਇਆ, ਜਿੱਥੇ ਲਗਭਗ 50 ਫੀਸਦੀ ਕੋਹੋਰਟ ਨੇ ਮਿਲਕੇ 5 ਕਰੋੜ ਇਕੱਤਰ ਕੀਤੇ।
- ਦੀਨਾਨਗਰ ਦੇ ਵਿਕਰਮਜੀਤ ਨੇ ਕੈਨੇਡਾ ਚ ਰੌਸ਼ਨ ਕੀਤਾ ਪੰਜਾਬ ਦਾ ਨਾਂਮ, ਕੈਨੇਡਾ 'ਚ ਬਣਿਆਂ ਪੁਲਿਸ ਅਫ਼ਸਰ
- Kapurthala News: ਸੂਬੇ 'ਚ ਵਧੀਆਂ ਲੁੱਟ ਦੀਆਂ ਵਾਰਦਾਤਾਂ, ਨਡਾਲਾ 'ਚ ਗੈਸ ਏਜੰਸੀ ਦੇ ਕਰਿੰਦਿਆਂ ਤੋਂ ਪੈਸੇ ਲੁੱਟ ਕੇ ਫਰਾਰ ਹੋਏ ਚੋਰ
- ਜਾਅਲੀ ਐੱਸਸੀ ਸਰਟੀਫਿਕੇਟ ਸਬੰਧੀ ਆਈਆਂ 93 ਸ਼ਕਾਇਤਾਂ ਦਾ 15 ਦਿਨਾਂ 'ਚ ਕੀਤਾ ਜਾਵੇ ਨਬੇੜਾ, ਖ਼ਜ਼ਾਨਾ ਮੰਤਰੀ ਨੇ ਸਮਾਜਿਕ ਨਿਆਂ ਵਿਭਾਗ ਨੂੰ ਦਿੱਤੇ ਸਖ਼ਤ ਨਿਰਦੇਸ਼