ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਕਿਹਾ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ (Decision to dissolve panchayats) ਅਧਿਕਾਰੀ ਨੇ ਲਿਆ ਹੋਵੇ ਜਾਂ ਸਰਕਾਰ ਨੇ ਮੁੱਖ ਮੰਤਰੀ ਨੂੰ ਲੋਕਾਂ ਤੋਂ ਮੁਆਫੀ ਮੰਗਣ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਨੇ ਲੋਕਾਂ ਨਾਲ ਝੂਠ ਬੋਲਣ ਲਈ ਸੀਐੱਮ ਮਾਨ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ।
ਮੁੱਖ ਮੰਤਰੀ ਨੂੰ ਸਵਾਲ: ਜਾਖੜ ਨੇ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ, ਕੀ ਇੰਨਾ ਵੱਡਾ ਫ਼ੈਸਲਾ ਲੈਣ ਤੋਂ ਪਹਿਲਾਂ ਕੈਬਨਿਟ ਮੀਟਿੰਗ ਅੰਦਰ ਇਸ ਉੱਤੇ ਚਰਚਾ ਕੀਤੀ ਗਈ। ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਫ਼ੈਸਲਾ ਕਿਸ ਨੇ ਲਿਆ। ਸਰਕਾਰ ਸ਼ਰੇਆਮ ਝੂਠ ਬੋਲ ਰਹੀ ਹੈ। ਦੋ ਅਧਿਕਾਰੀਆਂ ਉੱਤੇ ਇਸ ਦੀ ਜ਼ਿੰਮੇਵਾਰੀ ਸੁੱਟੀ ਜਾ ਰਹੀ ਹੈ। ਕੀ ਭੋਲੇ ਭਾਲੇ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਸੀ ਕਿ ਉਹ ਕਿਸ ਕਾਗਜ਼ ਦੇ ਟੁਕੜੇ ਉੱਤੇ ਸਾਈਨ ਕਰ ਰਹੇ ਹਨ।
ਹਾਈਕੋਰਟ ਨੇ ਸਰਕਾਰ ਨੂੰ ਕੀਤਾ ਮਜ਼ਬੂਰ:ਜਾਖੜ ਨੇ ਕਿਹਾ ਕਿ ਸਾਰੀਆਂ ਅਖ਼ਬਾਰਾਂ ਵਿਚ ਲਿਖਿਆ ਹੈ ਕਿ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲਿਆ। ਇਹ ਫ਼ੈਸਲਾ ਸਰਕਾਰ ਨੇ ਵਾਪਸ ਨਹੀਂ ਲਿਆ ਬਲਕਿ ਪੰਜਾਬ-ਹਰਿਆਣਾ ਹਾਈਕੋਰਟ (Punjab Haryana High Court) ਨੇ ਫ਼ੈਸਲਾ ਵਾਪਸ ਲੈਣ ਲਈ ਸਰਕਾਰ ਨੂੰ ਮਜ਼ਬੂਰ ਕੀਤਾ ਹੈ। ਸਰਕਾਰ ਦੇ ਮੂੰਹ ਉੱਤੇ ਉਸ ਵੇਲੇ ਕਰਾਰੀ ਚਪੇੜ ਵੱਜਣੀ ਸੀ ਜਦੋਂ ਸਰਕਾਰ ਦੇ ਖ਼ਿਲਾਫ਼ ਹਾਈ ਕੋਰਟ ਆਰਡਰ ਕਰਦੀ। ਸਰਕਾਰ ਨੇ ਥਾਂ-ਥਾਂ ਆਪਣਾ ਜਲੂਸ ਕੱਢਵਾ ਲਿਆ ਅਤੇ ਆਪਣਾ ਮਜ਼ਾਕ ਬਣਵਾ ਲਿਆ। ਸਰਕਾਰ ਦੇ ਵਕੀਲ ਨੇ ਮੌਕਾ ਸੰਭਾਲ ਲਿਆ ਅਤੇ ਫ਼ੈਸਲਾ ਵਾਪਸ ਲੈ ਲਿਆ। ਇਹ ਸਰਕਾਰ ਇਕੱਲੇ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਦੀ ਨਹੀਂ ਬਲਕਿ ਸਮੁੱਚੇ ਪੰਜਾਬ ਦੀ ਹੈ। ਪੰਜਾਬ ਦਾ ਜਲੂਸ ਕਢਵਾਉਣ 'ਚ ਇਹਨਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ।
- Pen Down Strike: ESMA ਲਾਗੂ ਹੋਣ ਦੇ ਬਾਵਜੂਦ ਅੰਮ੍ਰਿਤਸਰ 'ਚ ਪਟਵਾਰ ਯੂਨੀਅਨ ਦੀ ਬਗਾਵਤ, ਕਲਮਛੋੜ ਹੜਤਾਲ ਦਾ ਕੀਤਾ ਐਲਾਨ
- Punjabi youth Death in America: ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਪਰਿਵਾਰ ਨੇ ਲਾਸ਼ ਵਤਨ ਵਾਪਿਸ ਲਿਆਉਣ ਦੀ ਲਾਈ ਗੁਹਾਰ
- Moga Farmers Protest : ਮੋਗਾ ਦੇ ਕਿਸਾਨਾਂ ਨੇ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਲੈਣ ਤੋਂ ਕੀਤਾ ਇਨਕਾਰ, ਡੀਸੀ ਨੂੰ ਸੌਂਪਿਆ ਮੰਗ ਪੱਤਰ