ਪੰਜਾਬ

punjab

ETV Bharat / state

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ, ਕਿਹਾ-ਲੋਕਾਂ ਦੀ ਸਿਹਤ ਦਾ ਸਰਕਾਰ ਨੂੰ ਪੂਰਾ ਖਿਆਲ - ਪੰਜਾਬ ਸਰਕਾਰ

ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤ ਸਬੰਧੀ ਆਪਣੀ ਵਚਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਚੰਡੀਗੜ੍ਹ ਵਿੱਚ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ ਹੈ।

In Chandigarh, Punjab Health Minister inaugurated the training program on AYUSH Health and Wellness Centers
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ, ਕਿਹਾ-ਲੋਕਾਂ ਦੀ ਸਿਹਤ ਦਾ ਸਰਕਾਰ ਨੂੰ ਪੂਰਾ ਖਿਆਲ

By ETV Bharat Punjabi Team

Published : Dec 18, 2023, 6:56 PM IST

ਚੰਡੀਗੜ੍ਹ:ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan) ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

5 ਦਿਨਾਂ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ: ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ। ਡਾਕਟਰ ਬਲਬੀਰ ਸਿੰਘ ਜੋ ਕਿ ਆਯੁਰਵੇਦ ਵਿਭਾਗ (Department of Ayurveda) ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨਾਲ ਚੰਡੀਗੜ੍ਹ ਪਹੁੰਚੇ ਸਨ, ਉਨ੍ਹਾਂ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵਿਖੇ ਆਯੋਜਿਤ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰ, ਪੰਜਾਬ ’ਤੇ 5 ਦਿਨਾਂ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਦੀ ਅਪੀਲ: ਸਿਹਤ ਮੰਤਰੀ ਨੇ ਸਾਰੇ ਉਮੀਦਵਾਰਾਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਸੂਬੇ ਦੀ ਮਦਦ ਕਰਨ ਦਾ ਸੱਦਾ ਦਿੱਤਾ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਅਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।

ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ: ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ (Punjab Govt) ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ ਕਰ ਠੀਕ ਹੋ ਸਕਣ। ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਅਤੇ ਯੋਗਾ ਇੰਸਟਰਕਟਰਾਂ ਨੇ ਭਾਗ ਲਿਆ। (ਪ੍ਰੈੱਸ ਨੋਟ)

ABOUT THE AUTHOR

...view details