ਚੰਡੀਗੜ੍ਹ :ਹਰ ਸਾਲ ਵਾਂਗ ਇਸ ਵਾਰ ਵੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਰਵਾਨਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਵਲੋਂ ਹਰੀ ਝੰਡੀ ਦਿਖਾ ਕੇ ਇਸ ਗੱਡੀ ਨੂੰ ਬਨਾਰਸ ਭੇਜਿਆ ਗਿਆ। ਇਸ ਦੌਰਾਨ ਸੀਐੱਮ ਮਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਰਵਾਨਾ ਕਰਨ ਦੇ ਨਾਲ ਨਾਲ ਸੰਗਤ ਨੂੰ ਵਧਾਈ ਵੀ ਦਿੱਤੀ ਗਈ।
ਡੀਸੀ ਨੇ ਲਿਆ ਸੀ ਤਿਆਰੀਆਂ ਦਾ ਜਾਇਜਾ:ਇਹ ਵੀ ਯਾਦ ਰਹੇ ਕਿ ਜਲੰਧਰ ਸਿਟੀ ਸਟੇਸ਼ਨ ਤੋਂ ਸਪੈਸ਼ਲ ਰੇਲ ਗੱਡੀ ਨੂੰ ਰਵਾਨਾ ਕਰਨ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਵੀ ਮੌਜੂਦ ਸੀ। ਇਹ ਵੀ ਦੱਸ ਦਈਏ ਕਿ ਡੇਰਾ ਬੱਲਾਂ ਵੱਲੋਂ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਪੈਸ਼ਲ ਰੇਲ ਗੱਡੀ ਨੂੰ ਰਵਾਨਾ ਹੁੰਦੀ ਹੈ। ਬੀਤੇ ਦਿਨੀਂ ਡੀਸੀ ਵੱਲੋਂ ਤਿਆਰੀਆਂ ਦਾ ਜਾਇਜਾ ਵੀ ਲਿਆ ਗਿਆ ਸੀ ਅਤੇ ਡੇਰਾ ਬੱਲਾਂ ਕਮੇਟੀ ਦੇ ਪ੍ਰਬੰਧਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਸਮਾਮਗ ਨੂੰ ਸਫਲ ਬਣਾਉਣ ਦੇ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ।