ਚੰਡੀਗੜ: ਪੰਜਾਬ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਨ ਲਈ ਕਿਹਾ ਹੈ। ਕੈਪਟਨ ਨੇ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪੌਜ਼ੇਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ।
ਪੰਜਾਬ 'ਚ ਹੁਣ ਹੋਰ ਰੋਜ਼ 2 ਲੱਖ ਮਰੀਜ਼ਾਂ ਨੂੰ ਲਗੇਗੀ ਵੈਕਸੀਨ - ਟੀਕਾਕਰਨ ਮੁਹਿੰਮ ਵਿੱਚ ਵਾਧਾ
ਪੰਜਾਬ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਨ ਲਈ ਕਿਹਾ ਹੈ। ਕੈਪਟਨ ਨੇ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ
In Punjab, 2 lakh more patients will be vaccinated
ਕੋਵਿਡ ਮਾਮਲਿਆਂ ਵਿੱਚ ਮੌਤ ਦੀ ਦਰ ਵਧਣ ’ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨਾਂ ਮੌਤਾਂ ਕਰਕੇ ਉਨਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨਾਂ ਵਿੱਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸੀ। ਉਨਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ।