ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਂਧੜੀ ਨੂੰ ਨੱਥ ਪਾਈ ਜਾ ਸਕੇਗੀ। ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਗੁਲਾਟੀ ਨੇ ਵਿਦੇਸ਼ੀ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੀ ਜਾਂਦੀ ਧੋਖਾ-ਧੜੀ ਦੇ ਮਾਮਲੇ ਉੱਤੇ ਦ੍ਰਖਸ਼ਤ ਦਿੱਤੀ ਸੀ।
ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਧਾਨ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ ਉਹ ਜਲਦ ਹੀ ਇਸ ਮੁਸ਼ਕਲ ਦਾ ਹੱਲ ਕੱਡਣਗੇ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਮਾਮਲਾ ਨਾ ਕੇਵਲ ਪੰਜਾਬ ਦਾ ਹੈ ਸਗੋਂ ਦੇਸ਼ ਦੇ ਹੋਰ ਸੂਬਿਆਂ ਵਿੱਚੋਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਤੇ ਕੇਂਦਰ ਸਰਕਾਰ ਇਸ ਸਬੰਧੀ ਨੀਤੀ ਤਿਆਰ ਕਰ ਰਹੀ ਹੈ, ਜਿਸ ਨੂੰ ਕਿ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ।