ਪੰਜਾਬ

punjab

ETV Bharat / state

ਕਰਤਾਰਪੁਰ ਹਲਕੇ 'ਚ 2 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਸਥਾਨਕ ਸਰਕਾਰਾਂ ਮੰਤਰੀ ਨੇ ਰੱਖਿਆ ਨੀਂਹ ਪੱਥਰ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਕਰਤਾਰਪੁਰ ਹਲਕੇ ’ਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।

By

Published : Jul 28, 2023, 10:48 PM IST

Initiation of development works costing more than 2 crore rupees in Kartarpur constituency
ਕਰਤਾਰਪੁਰ ਹਲਕੇ 'ਚ 2 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਸਥਾਨਕ ਸਰਕਾਰਾਂ ਮੰਤਰੀ ਨੇ ਰੱਖਿਆ ਨੀਂਹ ਪੱਥਰ

ਚੰਡੀਗੜ੍ਹ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਅਨੁਸਾਰ ਹਰ ਲੋੜੀਂਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ ਤਾਂ ਜੋ ਆਧੁਨਿਕ ਸਮੇਂ ਅਨੁਸਾਰ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ ।

ਪਿੰਡਾਂ ਨੂੰ ਮਿਆਰੀਆਂ ਸਿਹਤ ਸਹੂਲਤਾਂ : ਪਿੰਡ ਤਲਵੰਡੀ ਭੀਲਾਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ ਹੈ। ਪਿੰਡ ਰਹੀਮਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਅਤੇ ਸਿਹਤ ਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਲਥ ਅਤੇ ਵੈਲਨੈਸ ਸੈਂਟਰ ਦੀ ਸਥਾਪਤੀ ਨਾਲ ਆਲੇ-ਦੁਆਲੇ ਦੇ ਕਈ ਪਿੰਡਾਂ ਨੂੰ ਮਿਆਰੀ ਸਿਹਤ ਸਹੂਲਤਾਂ ਸਹਿਜੇ ਹੀ ਹਾਸਿਲ ਹੋ ਸਕਣਗੀਆਂ।

ਸਥਾਨਕ ਸਰਕਾਰਾਂ ਮੰਤਰੀ ਨੇ ਪਿੰਡ ਡੁਗਰੀ ਅਤੇ ਅੰਬਗੜ੍ਹ ਵਿਖੇ ਕ੍ਰਮਵਾਰ 30 ਲੱਖ ਰੁਪਏ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤਾਂ ਘਰਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਮੋਹਤਵਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਵਾਲੇ ਪੰਚਾਇਤ ਘਰ ਬਣਾਉਣ ਲਈ ਵਚਨਬੱਧ ਹੈ। ਪਿੰਡ ਬੱਲ ਵਿਖੇ 84 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪੌਂਡ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੀਵਰੇਜ ਟਰੀਟਮੈਂਟ ਦੀ ਸਹੂਲਤ ਪਿੰਡ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਨੇ ਪਿੰਡ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ-ਇਕ ਕਰਕੇ ਪਿੰਡਾਂ ਦੇ ਸਾਰੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਭੋਗਪੁਰ ਵਿਖੇ 25 ਲਾਭਪਾਤਰੀਆਂ ਨੂੰ ਅਵਾਸ ਯੋਜਨਾ ਦੇ ਪੱਤਰ ਵੰਡੇ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਬੱਸ ਸਟੈਂਡ ਭੋਗਪੁਰ ਵਿਖੇ ਅਵਾਸ ਯੋਜਨਾ ਦੇ 25 ਲਾਭਪਾਤਰੀਆਂ ਨੂੰ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸਹੂਲਤ ਹੇਠਲੇ ਪੱਧਰ ਤੱਕ ਪੁੱਜਣੀ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦੀ ਹੋਈ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਵਾਸ਼ ਯੋਜਨਾ ਦੇ ਲਾਭਪਾਤਰੀ ਨੂੰ ਨਵੀਂ ਉਸਾਰੀ ਲਈ 1.75 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਤਾਂ ਜੋ ਲਾਭਪਾਤਰੀ ਆਪਣਾ ਮਕਾਨ ਬਣਾ ਸਕਣ।

ABOUT THE AUTHOR

...view details