ਪੰਜਾਬ

punjab

ETV Bharat / state

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸੂਬੇ ਦੀ ਸਿੰਜਾਈ ਅਤੇ ਵਾਤਾਵਰਨ-ਪੱਖੀ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਨਿਰਦੇਸ਼ ਦਿੱਤੇ ਕਿ ਮਈ, 2022 ਦੀ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰਾਜੈਕਟ ਨੂੰ ਕਾਰਜਸ਼ੀਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ।

ਫ਼ੋਟੋ
ਫ਼ੋਟੋ

By

Published : Jun 10, 2020, 11:25 PM IST

ਚੰਡੀਗੜ੍ਹ: ਸੂਬੇ ਦੀ ਸਿੰਜਾਈ ਅਤੇ ਵਾਤਾਵਰਨ-ਪੱਖੀ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਨਿਰਦੇਸ਼ ਦਿੱਤੇ ਕਿ ਮਈ, 2022 ਦੀ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰਾਜੈਕਟ ਨੂੰ ਕਾਰਜਸ਼ੀਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਪ੍ਰਾਜੈਕਟ ਦਾ ਨਿਰਮਾਣ ਰਾਵੀ ਦਰਿਆ 'ਤੇ ਕੀਤਾ ਜਾ ਰਿਹਾ ਹੈ। ਜਿਸ ਨਾਲ ਦਰਿਆ ਦੇ ਪਾਣੀ ਦਾ ਵਹਾਅ ਪਾਕਿਸਤਾਨ ਨੂੰ ਘੱਟ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਪੰਜਾਬ ਅਤੇ ਜੰਮੂ-ਕਸ਼ਮੀਰ ਦੋਵੇਂ ਸੂਬਿਆਂ ਨੂੰ ਵੱਡਾ ਲਾਭ ਹੋਵੇਗਾ।

ਸ਼ਾਹਪੁਰਕੰਡੀ ਡੈਮ ਨਿਰਮਾਣ ਬੋਰਡ ਦੀ ਸਟੈਂਡਿੰਗ ਕਮੇਟੀ ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਹ ਰਾਜ ਦਾ ਇਕ ਵੱਕਾਰੀ ਪ੍ਰਾਜੈਕਟ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਸਿੰਧ ਜਲ ਸੰਧੀ ਅਨੁਸਾਰ ਦੇਸ਼ ਰਾਵੀ ਦਰਿਆ ਦੀ ਸਮਰੱਥਾ ਨੂੰ ਪੂਰਨ ਰੂਪ ਵਿੱਚ ਵਰਤਣ ਦੇ ਯੋਗ ਹੋ ਜਾਵੇਗਾ।

ਇਸ ਪ੍ਰਾਜੈਕਟ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ 55.50 ਮੀਟਰ ਉੱਚਾ ਡੈਮ, 7.7 ਕਿਲੋਮੀਟਰ ਲੰਬਾ ਹਾਈਡਲ ਚੈਨਲ ਅਤੇ 206 ਮੈਗਾਵਾਟ ਦੀ ਸਮਰੱਥਾ ਵਾਲੇ ਦੋ ਪਾਵਰ ਹਾਊਸ ਸ਼ਾਮਲ ਹਨ। ਇਸ ਪ੍ਰਾਜੈਕਟ ਰਾਹੀਂ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਅਤੇ ਜੰਮੂ ਕਸ਼ਮੀਰ ਵਿੱਚ ਤਕਰੀਬਨ 32173 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ।

ਯੂ.ਬੀ.ਡੀ.ਸੀ. ਪ੍ਰਣਾਲੀ ਤਹਿਤ ਇਹ ਪ੍ਰਾਜੈਕਟ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਪ੍ਰਦਾਨ ਕਰੇਗਾ। ਰਣਜੀਤ ਸਾਗਰ ਡੈਮ ਲਈ ਸ਼ਾਹਪੁਰਕੰਡੀ ਡੈਮ ਸੰਤੁਲਨ ਭੰਡਾਰ ਵਜੋਂ ਕੰਮ ਕਰੇਗਾ ਅਤੇ ਇਸ ਨੂੰ ਪੀਕਿੰਗ ਪਾਵਰ ਸਟੇਸ਼ਨ ਵਜੋਂ ਚਲਾਉਣ ਦੇ ਨਾਲ ਨਾਲ ਮੌਨਸੂਨ ਦੌਰਾਨ ਇਸ ਦੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਏਗਾ। ਇਹ ਪ੍ਰਾਜੈਕਟ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ABOUT THE AUTHOR

...view details