ਜਗਤਾਰ ਸਿੰਘ ਹਵਾਰਾ ਦੀ ਜਮਾਨਤ ਪਟੀਸ਼ਨ ਖਾਰਜ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਇਕ ਹੋਰ ਮਾਮਲੇ ਵਿੱਚ ਉਸ ਨੂੰ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦੇ ਵਿੱਚ ਜਿਹੜੀ ਪਟੀਸ਼ਨ ਦਾਖ਼ਲ ਕੀਤੀ ਸੀ ਉਸ ਨੂੰ ਹਾਈਕੋਰਟ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਇਕ ਹੋਰ ਮਾਮਲੇ ਵਿਚ ਉਸ ਨੂੰ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦੇ ਵਿੱਚ ਜਿਹੜੀ ਪਟੀਸ਼ਨ ਦਾਖ਼ਲ ਕੀਤੀ ਸੀ ਉਸ ਨੂੰ ਹਾਈਕੋਰਟ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਜਸਟਿਸ ਸਦਕਾ ਸਰੀਨ ਨੇ ਹਵਾਰਾ ਦੀ ਰੈਗੁਲਰ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਹਵਾਰਾ ਪਹਿਲਾਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲ ਦਾ ਦੋਸ਼ੀ ਕਰਾਰ ਕੀਤਾ ਜਾ ਚੁੱਕਿਆ ਹੈ ਅਤੇ ਉਸ ਨੂੰ ਲਾਈਫਟਾਈਮ ਇੰਪਰੂਵਮੈਂਟ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਉੱਥੇ ਹੀ ਉਸ ਤੇ ਦੇਸ਼ ਵਿਰੋਧੀ ਅਤੇ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਵੀ ਆਰੋਪ ਹੈ ।ਹਵਾਰਾ ਇੱਕ ਕਈ ਅਪਰਾਧੀ ਏ ਅਤੇ ਉਸ ਤੇ ਸੈਂਤੀ ਮਾਮਲੇ ਦਰਜੇ ਅਤੇ ਅਜਿਹੇ ਅਪਰਾਧੀ ਨੂੰ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੱਸ ਦੇਈਏ ਕਿ ਹਵਾਰਾ ਦੇ ਖ਼ਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਆਰੋਪ ਵਿੱਚ ਚੰਡੀਗੜ੍ਹ ਦੇ ਸੈਕਟਰ 17 ਪੁਲੀਸ ਥਾਣੇ ਵਿੱਚ 11 ਜੁਲਾਈ 2005 ਨੂੰ ਐਫਆਈਆਰ ਦਰਜ ਕੀਤੀ ਗਈ ਸੀ ਇਸੇ ਮਾਮਲੇ ਵਿੱਚ ਹਵਾਰਾ ਨੇ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ ।