ਪੰਜਾਬ

punjab

ETV Bharat / state

ਜੇਲ੍ਹ ਵਿਭਾਗ ਨੇ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿੱਚ 37 ਲੱਖ ਰੁਪਏ ਦਾਨ ਕਰਨ ਦਾ ਲਿਆ ਫੈਸਲਾ

ਸੂਬਾ ਕੋਵਿਡ-19 ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਜੇਲ੍ਹ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।

ਜੇਲ੍ਹ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦਾਨ ਕਰਨ ਦਾ ਫੈਸਲਾ
ਜੇਲ੍ਹ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦਾਨ ਕਰਨ ਦਾ ਫੈਸਲਾ

By

Published : Apr 10, 2020, 6:02 PM IST

ਚੰਡੀਗੜ: ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚੱਲਦਿਆਂ ਜੇਲ੍ਹ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦੇ ਕਰੀਬ ਰਾਸ਼ੀ ਦਾਨ ਕਰਨ ਦਾ ਫੈਸਲਾ ਕੀਤਾ ਹੈ।

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬਾ ਕੋਵਿਡ-19 ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਜੇਲ੍ਹ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਰਾਸ਼ੀ 37 ਲੱਖ ਰੁਪਏ ਦੇ ਕਰੀਬ ਬਣਦੀ ਹੈ ਜਿਸ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਜਾਵੇਗਾ। ਸੁਖਜਿੰਦਰ ਰੰਧਾਵਾ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਉਨ੍ਹਾਂ ਵੱਲੋਂ ਪਾਇਆ ਇਹ ਯੋਗਦਾਨ ਸੂਬਾ ਵਾਸੀ ਕਦੇ ਨਹੀਂ ਭੁੱਲਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਰੇ ਕਰਮੀ ਜਿੱਥੇ ਇਸ ਸੰਕਟ ਦੇ ਚੱਲਦਿਆਂ ਆਪਣੀ ਸਰਕਾਰੀ ਡਿਊਟੀ ਵੀ ਤਨਦੇਹੀ ਨਾਲ ਨਿਭਾ ਰਹੇ ਹਨ ਉੱਥੇ ਦਾਨ ਰਾਸ਼ੀ ਰਾਹੀਂ ਵੀ ਆਪਣਾ ਯੋਗਦਾਨ ਪਾ ਰਹੇ ਹਨ।

ABOUT THE AUTHOR

...view details