ਚੰਡੀਗੜ੍ਹ :ਪੰਜਾਬ ਦੀ ਮਾਨ ਸਰਕਾਰ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਵਾਰ ਸਵਾਲ ਮਾਰਕੀਟ ਕਮੇਟੀਆਂਂ ਦੇ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਖੜ੍ਹੇ ਹੋ ਰਹੇ ਹਨ। ਮਾਨ ਸਰਕਾਰ ਵਲੋਂ ਪੰਜਾਬ ਦੀਆਂ ਕੋਈ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਾਏ ਗਏ ਹਨ ਪਰ ਇਨ੍ਹਾਂ ਨਿਯੁਕਤੀਆਂ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਢਾਡੀ ਨੂੰ ਨਿਯੁਕਤ ਕੀਤਾ ਗਿਆ ਹੈ, ਪਰ ਉਹ ਕਿਸੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।
ਫਿਰ ਵਿਵਾਦਾਂ 'ਚ ਘਿਰ ਗਏ ਮੁੱਖ ਮੰਤਰੀ ਭਗਵੰਤ ਮਾਨ, ਖਹਿਰਾ ਦੇ ਟਵੀਟ ਨੇ ਖੜ੍ਹੇ ਕੀਤੇ ਵੱਡੇ ਸਵਾਲ, ਪੜ੍ਹੋ ਕੀ ਹੈ ਮਸਲਾ... - ਮਾਰਕੀਟ ਕਮੇਟੀਆਂ ਨੂੰ ਲੈ ਕੇ ਵਿਵਾਦ
ਅੱਜ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀਆਂ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਖਹਿਰਾ ਨੇ ਵੀ ਟਵੀਟ ਕਰਕੇ ਸਰਕਾਰ ਨੂੰ ਘੇਰਿਆ ਹੈ...
ਸੁਖਪਾਲ ਖਹਿਰਾ ਨੇ ਕੀਤਾ ਟਵੀਟ :ਸੁਖਪਾਲ ਖਹਿਰਾ ਨੇ ਬਕਾਇਦਾ ਇਸਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਅਤੇ ਇਮਾਨਦਾਰ ਹੋਣ ਦਾ ਢੋਲ ਵਜਾਉਂਦੀ ਹੈ ਪਰ ਪਾਰਟੀ ਨੇ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਧਾਰਾ 306 ਤਹਿਤ ਦਰਜ ਇੱਕ ਮਾਮਲੇ ਵਿੱਚ ਲਿਪਤ ਲੀਡਰ ਨੂੰ ਨਿਯੁਕਤ ਕਰ ਦਿੱਤਾ ਹੈ। ਹੈਰਾਨੀ ਵਾਲੀ ਗੱਲ ਹੈ ਕਿ ਇਸ ਸੰਗੀਨ ਧਾਰਾ ਵਿੱਚ ਇਸ ਲੀਡਰ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਖਹਿਰਾ ਨੇ ਟਵੀਟ ਨਾਲ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਖਹਿਰਾ ਨੇ ਕਿਹਾ ਕਿ ਇਸ ਲੀਡਰ ਉੱਤੇ ਕੀਰਤਪੁਰ ਸਾਹਿਬ ਦੇ ਥਾਣੇ ਵਿੱਚ ਨੌਜਵਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਤਹਿਤ ਮਾਮਲਾ ਦਰਜ ਹੈ।
ਮਾਨ ਨੇ ਕੀਤਾ ਟਵੀਟ :ਇਹ ਵੀ ਜ਼ਿਕਰਯੋਗ ਹੈ ਕਿ ਮਾਨ ਸਰਕਾਰ ਨੇ ਸੂਬੇੇ ਦੀਆਂ 5 ਇੰਪਰੂਵਮੈਂਟ ਟਰੱਸਟਾਂ ਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਇਕ ਸੂਚੀ ਜਾਰੀ ਕੀਤੀ ਗਈ ਹੈ। ਇਸ ਬਾਰੇ ਮੁੱਖ ਮੰਤਰੀ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਵਿੱਚ ਕਿਹਾ ਹੈ ਕਿ ਸਾਥੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਬਹੁਤ-ਬਹੁਤ ਵਧਾਈਆਂ। ਸਾਰਿਆਂ ਨੂੰ 'ਰੰਗਲਾ ਪੰਜਾਬ' ਦੀ ਟੀਮ ਵਿੱਚ 'ਜੀ ਆਇਆ ਨੂੰ'। ਪਰ ਦੂਜੇ ਪਾਸੇ ਖਹਿਰਾ ਦੇ ਇਸ ਟਵੀਟ ਨਾਲ ਵਿਰੋਧੀ ਵੱਡੇ ਸਵਾਲ ਕਰ ਰਹੇ ਹਨ।