ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਹਰਿਆਣਾ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਦੇ ਇੱਕ ਆਗੂ 'ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ।
ਹਰਿਆਣਾ 'ਚ ਕਿਸਾਨ ਆਗੂ ਵਿਰੁੱਧ ਕੇਸ ਦਰਜ ਕਰਨ ਦੀ ਜਾਖੜ ਵੱਲੋਂ ਨਿਖੇਧੀ, ਕੀਤੀ ਸਖ਼ਤ ਟਿੱਪਣੀ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਰਿਆਣਾ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂ ਉਪਰ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਸਖ਼ਤ ਟਿੱਪਣੀ ਕੀਤੀ ਹੈ।
ਹਰਿਆਣਾ 'ਚ ਕਿਸਾਨ ਆਗੂ ਵਿਰੁੱਧ ਕੇਸ ਦਰਜ ਕਰਨ ਦੀ ਜਾਖੜ ਵੱਲੋਂ ਨਿਖੇਧੀ, ਕੀਤੀ ਸਖ਼ਤ ਟਿੱਪਣੀ
ਕਾਂਗਰਸ ਪ੍ਰਧਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਟਵੀਟ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਹਾਥਰਸ ਜਬਰ ਜਨਾਹ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਸਕਾਰ ਕਰਨ ਦੇ ਮਾਮਲੇ ਵਿੱਚ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਉਥੇ ਦੂਜੇ ਪਾਸੇ ਇਸ ਦੌਰਾਨ ਹੀ ਗੁਆਂਢੀ ਸੂਬੇ ਹਰਿਆਣਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ ਦੇਣ ਵਾਲੇ ਕਿਸਾਨ ਆਗੂ ਵਿਰੁੱਧ ਕੇਸ ਦਰਜ ਕੀਤੇ ਜਾ ਰਹੇ ਹਨ।
ਦੋਵੇਂ ਮਾਮਲਿਆਂ 'ਤੇ ਪ੍ਰਤੀਕਰਮ ਕਰਦਿਆਂ ਕਾਂਗਰਸ ਪ੍ਰਧਾਨ ਨੇ ਪੁੱਛਿਆ ਹੈ ਕਿ ਅਸੀਂ ਕਿੱਧਰ ਨੂੰ ਜਾ ਰਹੇ ਹਾਂ?