ਚੰਡੀਗੜ੍ਹ: ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਲੰਧਰ ਅਦਾਲਤ ਨੇ ਜੂਆ ਐਕਟ ਦੇ ਇੱਕ ਪੁਰਾਣੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਕੋਰੋਨਾ ਦੌਰਾਨ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ 'ਤੇ ਝੂਠਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਵਾਇਆ ਗਿਆ ਸੀ। ਮੈਨੂੰ ਅਦਾਲਤ ’ਤੇ ਭਰੋਸਾ ਸੀ ਕਿ ਜਲਦੀ ਹੀ ਇਨਸਾਫ਼ ਮਿਲੇਗਾ ਅਤੇ ਉਸ ਨੂੰ ਇਨਸਾਫ਼ ਮਿਲਿਆ ਹੈ।
ਛਾਪੇਮਾਰੀ ਕਰਕੇ ਕੀਤਾ ਸੀ ਗ੍ਰਿਫ਼ਤਾਰ:ਦੱਸ ਦਈਏ ਕਿ ਕੋਰੋਨਾ ਕਾਲ ਦੌਰਾਨ ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮੁਹੱਲਾ ਕੋਟ ਸਾਦਿਕ ਵਿੱਚ ਗੋਲਾ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰ ਕੇ ਸ਼ੀਤਲ ਅੰਗੁਰਾਲ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਜੂਆ ਖੇਡ ਰਹੇ ਸਨ। ਉਹਨਾਂ ਕੋਲੋਂ ਪੁਲਿਸ ਨੇ 2 ਲੱਖ 595 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ 'ਚ ਕੁੱਲ 13 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਜਦੋਂ ਇਹ ਕਾਰਵਾਈ ਕੀਤੀ ਗਈ ਤਾਂ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਸੀ ਅਤੇ ਐਸਸੀ ਮੋਰਚਾ ਦੀ ਕੌਮੀ ਕਾਰਜਕਾਰਨੀ ਦੀ ਸਾਬਕਾ ਮੈਂਬਰ ਵੀ ਸੀ। ਇਸ ਮਾਮਲੇ 'ਚ ਜਦੋਂ ਉਸ ਦੀ ਗ੍ਰਿਫਤਾਰੀ ਹੋਈ ਸੀ ਤਾਂ ਸ਼ੀਤਲ ਨੇ ਮੀਡੀਆ ਸਾਹਮਣੇ ਆਪਣੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਸੀ, ਜਿਸ ਕਾਰਨ ਥਾਣੇ 'ਚ ਭਾਰੀ ਹੰਗਾਮਾ ਹੋ ਗਿਆ ਸੀ।