ਚੰਡੀਗੜ੍ਹ :ਜਲੰਧਰ ਜ਼ਿਮਨੀ ਚੋਣ ਜਿੱਤਣ ਲ਼ਈ ਵੱਖ-ਵੱਖ ਪਾਰਟੀਆਂ ਨੇ ਆਪਣੀ ਵਾਹ-ਪੇਸ਼ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਇਕ ਦੂਜੇ ਨੂੰ ਤਿੱਖੇ ਬਿਆਨਾਂ ਨਾਲ ਘੇਰ ਰਹੇ ਹਨ। ਆਮ ਆਦਮੀ ਪਾਰਟੀ ਵਲੋਂ ਆਪਣਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਥਾਪਣ ਨੂੰ ਲੈ ਕੇ ਵੀ ਵਿਰੋਧੀ ਨਿਸ਼ਾਨੇ ਲਾ ਰਹੇ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵਲੋਂ ਵੀ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੂੰ ਤਿੱਖੇ ਬਿਆਨਾਂ ਨਾਲ ਘੇਰਿਆ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਸੂਬੇ ਦੀ ਰਾਜਨੀਤੀ ਵਿੱਚ ਬਦਲਾਅ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਢੀਂਡਸਾ ਨੇ ਕਿਹਾ ਕਿ ਸੰਗਰੂਰ ਤੋਂ ਬਾਅਦ ਜਲੰਧਰ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਲਈ ਖਾਸ ਮਕਸਦ ਰੱਖਦੀ ਹੈ। ਢੀਂਡਸਾ ਨੇ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਇਸ ਵਾਰ ਦੀ ਜਲੰਧਰ ਜਿਮਨੀ ਚੋਣ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਲੱਗ ਰਿਹਾ ਕਿ ਅਕਾਲੀ ਦਲ ਆਪਣੀ ਜਿੰਮੇਦਾਰੀ ਬਹੁਜਨ ਸਮਾਜ ਪਾਰਟੀ ਉੱਤੇ ਪਾ ਰਹੀ ਹੈ।
ਨਵਜੋਤ ਸਿੱਧੂ ਦਾ ਲਿਆ ਨਾਂ :ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਲੰਧਰ ਦੀ ਇਸ ਸੀਟ ਕਾਂਗਰਸ ਲਈ ਚੁਣੌਤੀ ਬਣੀ ਹੋਈ ਹੈ। ਹਾਲਾਂਕਿ ਪਹਿਲਾਂ ਦਾ ਇਤਿਹਾਸ ਕੁੱਝ ਹੋਰ ਕਹਿੰਦਾ ਹੈ। ਕਾਂਗਰਸ ਪਾਰਟੀ ਇਸ ਸੀਟ ਤੋਂ ਜਿੱਤਦੀ ਰਹੀ ਹੈ। ਢੀਂਡਸਾ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਬਾਹਰ ਆਉਣ ਤੋਂ ਬਾਅਦ ਵੀ ਕਾਂਗਰਸ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੂੰ ਇਸ ਵੇਲੇ ਨਵਜੋਤ ਸਿੱਧੂ ਦੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਧੂ ਸਾਹਿਬ ਪ੍ਰਧਾਨ ਬਣਨਾ ਚਾਹੁੰਦੇ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।