ਪੰਜਾਬ

punjab

ETV Bharat / state

'ਅਕਾਲ ਤਖ਼ਤ ਦੇ ਜਥੇਦਾਰ ਹੁਣ ਸਿਆਸੀ ਦਬਾਅ ਹੇਠ ਨਹੀਂ' - ਅਕਾਲ ਤਖ਼ਤ

ਗਿਆਨੀ ਹਰਪ੍ਰੀਤ ਸਿੰਘ ਆਜ਼ਾਦਾਨਾ ਤੌਰ ਤੇ ਫ਼ੈਸਲੇ ਲੈਂਦੇ ਹਨ। ਇਸ ਕਾਰਨ ਦੇਸ਼ ਅਤੇ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਸੰਤੁਸ਼ਟੀ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਹੁਣ ਬਹਾਲ ਹੋਈ ਹੈ।

'ਅਕਾਲ ਤਖ਼ਤ ਦੇ ਜਥੇਦਾਰ ਹੁਣ ਸਿਆਸੀ ਦਬਾਅ ਹੇਠ ਨਹੀਂ'
'ਅਕਾਲ ਤਖ਼ਤ ਦੇ ਜਥੇਦਾਰ ਹੁਣ ਸਿਆਸੀ ਦਬਾਅ ਹੇਠ ਨਹੀਂ'

By

Published : Feb 7, 2020, 2:04 AM IST

ਚੰਡੀਗੜ੍ਹ: ਦੇਸ਼ਾਂ ਵਿਦੇਸ਼ਾਂ ਨਾਲ ਸੰਬੰਧਤ ਧਰਮ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਕਾਰਜਕਾਲ ਦੇ ਦੌਰਾਨ ਉਨ੍ਹਾਂ ਵੱਲੋਂ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਤੇ ਦੇਸ਼ ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਨੇ ਆਪਣਾ ਸਾਥ ਪ੍ਰਗਟਾਇਆ ਹੈ

ਇਸ ਬਾਰੇ ਗੱਲ ਕਰਦਿਆਂ ਸਿੰਘ ਸਭਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟਾਂਡਾ ਦੀਆਂ ਜੋ ਜਥੇਬੰਦੀਆਂ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਪੱਖ ਵਿੱਚ ਡਟੀਆਂ ਨੇ, ਇਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਇਕੱਤਰਤਾ ਕੀਤੀ ਜਿਸ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ।

'ਅਕਾਲ ਤਖ਼ਤ ਦੇ ਜਥੇਦਾਰ ਹੁਣ ਸਿਆਸੀ ਦਬਾਅ ਹੇਠ ਨਹੀਂ'

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸ਼ਾਨੋ ਸ਼ੌਕਤ ਬਹਾਲ ਕਰਨ ਦੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਯੋਗਦਾਨ ਹੈ ਪਹਿਲਾਂ ਸਿਆਸੀ ਦਬਾਅ ਵਿੱਚ ਆ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਫ਼ੈਸਲੇ ਕਰਦੇ ਸਨ ਹੁਣ ਗਿਆਨੀ ਹਰਪ੍ਰੀਤ ਸਿੰਘ ਆਜ਼ਾਦਾਨਾ ਤੌਰ ਤੇ ਫ਼ੈਸਲੇ ਲੈਂਦੇ ਹਨ। ਇਸ ਕਾਰਨ ਦੇਸ਼ ਅਤੇ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਸੰਤੁਸ਼ਟੀ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਹੁਣ ਬਹਾਲ ਹੋਈ ਹੈ

ਦੱਸਣਯੋਗ ਹੈ ਕਿ ਸਿੱਖ ਪ੍ਰਚਾਰਕ ਢੱਡਰੀਆਂ ਵਾਲੇ ਅਤੇ ਅਕਾਲ ਤਖ਼ਤ ਸਾਹਿਬ ਵਿਚਕਾਰ ਮਾਮਲਾ ਤੂਲ ਫੜ੍ਹਦਾ ਜਾ ਰਿਹੈ ਜਿੱਥੇ ਇੱਕ ਪਾਸੇ ਅਕਾਲ ਤਖ਼ਤ ਦੇ ਜੱਥੇਦਾਰ ਵਿਚਾਰ ਚਰਚਾ ਲਈ ਸੱਦਾ ਦੇ ਰਹੇ ਹਨ ਉੱਥੇ ਹੀ ਦੂਜੇ ਪਾਸੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਹਾਲੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ABOUT THE AUTHOR

...view details