ਪੰਜਾਬ

punjab

ETV Bharat / state

ਪੰਜਾਬ ਸਰਕਾਰ ਦਾ ਬਜਟ ਸੂਬੇ ਦੇ ਵਿਕਾਸ ਨੂੰ ਦੇਵੇਗਾ ਨਵੀਂ ਦਿਸ਼ਾ - ਸੁਨੀਲ ਜਾਖੜ - Punjab

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਖਜਾਨਾ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਵਿਧਾਨ ਸਭਾ ਵਿਚ ਪੇਸ਼ ਬਜਟ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।

ਸੁਨੀਲ ਜਾਖੜ

By

Published : Feb 18, 2019, 5:38 PM IST

ਇੱਥੋਂ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਇਸ ਬਜਟ ਨੂੰ ਦੂਰਅੰਦੇਸ਼ੀ ਨਾਲ ਤਿਆਰ ਕੀਤਾ ਬਜਟ ਦੱਸਦਿਆਂ ਕਿਹਾ ਕਿ ਇਸ ਦੇ ਦੂਰਗਾਮੀ ਪ੍ਰਭਾਵ ਪੰਜਾਬ ਦੀ ਆਰਥਿਕਤਾ ਤੇ ਪੈਣਗੇ ਅਤੇ ਇਹ ਸਮਾਜ ਦੇ ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੈਟੋ੍ਰਲ ਅਤੇ ਡੀਜਲ ਤੇ ਵੈਟ ਘੱਟ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਅੱਜ ਅੱਧੀ ਰਾਤ ਤੋਂ ਸੂਬੇ ਵਿਚ ਡੀਜਲ ਇਕ ਰੁਪਇਆ ਅਤੇ ਪੈਟੋ੍ਰਲ 5 ਰੁਪਏ ਸਸਤਾ ਹੋ ਜਾਵੇਗਾ ।

ਇਸੇ ਤਰਾਂ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨ ਅਤੇ ਨੌਜਵਾਨ ਨੂੰ ਇਸ ਬਜਟ ਵਿਚ ਵਿਸੇਸ਼ ਤਰਜੀਹ ਦਿੱਤੀ ਹੈ। ਉਨਾਂ ਨੇ ਆਖਿਆ ਕਿ ਖੇਤੀ ਖੇਤਰ ਦੇ ਵਿਆਪਕ ਕਾਇਆਕਲਪ ਦੀ ਯੋਜਨਾ ਉਲੀਕੀ ਗਈ ਹੈ। ਉਨਾਂ ਕਿਹਾ ਕਿ ਖੇਤੀ ਖੇਤਰ ਦੇ ਵਿਕਾਸ ਲਈ 13 ਹਜਾਰ ਕਰੋੜ ਤੋਂ ਵੱਧ ਦੀ ਰਕਮ ਰੱਖੀ ਗਈ ਹੈ। ਉਨਾਂ ਕਿਹਾ ਕਿ ਜਦ ਸੂਬੇ ਦਾ ਖੇਤੀ ਸੈਕਟਰ ਤਰੱਕੀ ਕਰੇਗਾ ਤਾਂ ਬਾਕੀ ਸੈਕਟਰ ਆਪਣੇ ਆਪ ਹੀ ਵਿਕਾਸ ਦੀ ਰਾਹ ਤੁਰ ਪੈਣਗੇ। ਇਸੇ ਤਰਾਂ ਉਨਾਂ ਦੱਸਿਆ ਕਿ ਗੁਰਦਾਸਪੁਰ ਅਤੇ ਪਠਾਨਕੋਟ ਸਮੇਤ 3 ਨਵੇਂ ਮੈਡੀਕਲ ਕਾਲਜ ਰਾਜ ਵਿਚ ਉਸਾਰੇ ਜਾਣਗੇ।

ਪਿੰਡਾਂ ਦੇ ਵਿਕਾਸ ਲਈ 2600 ਕਰੋੜ ਦੀ ਸਮਾਰਟ ਵਿਲੇਜ ਸਕੀਮ ਸਰਕਾਰ ਨੇ ਸ਼ੁਰੂ ਕੀਤੀ ਹੈ। ਇਸੇ ਤਰਾਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਰਕਾਰ ਨੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਲਈ 1513 ਕਰੋੜ ਰੁਪਏ ਰੱਖੇ ਹਨ। ਇਸੇ ਤਰਾਂ ਸਾਹਪੁਰ ਕੰਢੀ ਡੈਮ ਲਈ ਇਸ ਸਾਲ 207 ਕਰੋੜ ਰੁਪਏ ਰੱਖੇ ਗਏ ਹਨ ਜਿਸ ਨਾਲ 207 ਮੈਗਾਵਾਟ ਵਾਧੂ ਬਿਜਲੀ ਪੈਦਾ ਹੋਵੇਗੀ ਉਥੇ ਹੀ ਸਿੰਚਾਈ ਸਹੁਲਤਾਂ ਵਿਚ ਵੀ ਵਾਧਾ ਹੋਵੇਗਾ। ਇਸੇ ਤਰਾਂ ਸਰੱਹਦੀ ਤੇ ਕੰਢੀ ਖੇਤਰ ਦੇ ਵਿਕਾਸ ਲਈ 100 ਕਰੋੜ ਦੀ ਪੂੰਜੀ ਨਾਲ ਇਕ ਬੋਰਡ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਜੋ ਮਕੌੜਾ ਪੱਤਰ ਦੀਨਾਨਗਰ ਵਿਖੇ ਇਕ ਪੁੱਲ ਦਾ ਨਿਰਮਾਣ ਵੀ ਕਰੇਗਾ। ਇਸੇ ਤਰਾਂ ਲਿੰਕ ਸੜਕਾਂ ਦੀ ਮੁਰੰਮਤ ਲਈ 2000 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰਾਂ ਰਾਜ ਦੇ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮੇ ਦੇ ਸਹੁਲਤ ਵੀ ਮਿਲੇਗੀ।


ABOUT THE AUTHOR

...view details