ਪੰਜਾਬ

punjab

ETV Bharat / state

ਉਮਰਾਨੰਗਲ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਨੇ ਖ਼ੁਦ ਨੂੰ ਕੇਸ ਤੋਂ ਕੀਤਾ ਵੱਖ - chandigarh

ਆਈਜੀ ਪਰਮਰਾਜ ਉਮਰਾਨੰਗਲ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਉਨ੍ਹਾਂ ਨੇ ਇਹ ਕੇਸ ਚੀਫ਼ ਜਸਟਿਸ ਨੂੰ ਰੈਫ਼ਰ ਕਰ ਦਿੱਤਾ ਹੈ।

ਫ਼ਾਈਲ ਫ਼ੋਟੋ।

By

Published : Apr 2, 2019, 5:39 PM IST

ਚੰਡੀਗੜ੍ਹ: ਆਈਜੀ ਪਰਮਰਾਜ ਉਮਰਾਨੰਗਲ ਨੂੰ ਹਾਈ ਕੋਰਟ ਵੱਲੋਂ ਮਿਲੀ ਬਲੈਂਕੇਟ ਬੇਲ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਰਮੇਂਦਰਾ ਜੈਨ ਨੇ ਆਪਣੇ-ਆਪ ਇਸ ਕੇਸ ਤੋਂ ਵੱਖ ਕਰ ਲਿਆ ਹੈ।

ਦਰਅਸਲ, ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਰਮਿਜ਼ਾ ਹਾਕਮ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਰਮੇਂਦਰਾ ਜੈਨ ਦੀ ਅਦਾਲਤ 'ਚ ਪੁੱਛਿਆ ਕਿ ਆਖ਼ਰ ਹੁਕਮਾਂ ਨੂੰ ਰਿਕਾਲ ਕਰਨ 'ਚ ਇੰਨ੍ਹਾਂ ਸਮਾਂ ਕਿਉਂ ਲੱਗ ਰਿਹਾ ਹੈ।

ਇਸ ਤੋਂ ਬਾਅਦ ਜਸਟਿਸ ਰਮੇਂਦਰਾ ਜੈਨ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਤੇ ਕਿਹਾ ਕਿ ਅਦਾਲਤ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਕੇਸ ਚੀਫ਼ ਜਸਟਿਸ ਨੂੰ ਰੈਫ਼ਰ ਕਰ ਦਿੱਤਾ ਹੈ।

ABOUT THE AUTHOR

...view details