ਚੰਡੀਗੜ੍ਹ: ਕਮਲਦੀਪ ਸਿੰਘ ਨੇ ਯੁਵਕ ਸੇਵਾਵਾਂ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਦੀ ਮੌਜੂਦਗੀ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।
ਕਮਲਦੀਪ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ - ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ
ਕਮਲਦੀਪ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।
![ਕਮਲਦੀਪ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ ਫ਼ੋਟੋ](https://etvbharatimages.akamaized.net/etvbharat/prod-images/768-512-5629206-thumbnail-3x2-d.jpeg)
ਫ਼ੋਟੋ
ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦੇ ਹੋਏ ਉਮੀਦ ਜ਼ਾਹਰ ਕੀਤੀ ਕਿ ਕਮਲਦੀਪ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਉਪਰਾਲੇ ਵਿੱਢੇਗਾ, ਜੋ ਕਿ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹੈ।
ਕਮਲਦੀਪ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨ ਭਾਈਚਾਰੇ ਦੀ ਬਿਹਤਰੀ ਲਈ ਉਚੇਚੇ ਉਪਰਾਲੇ ਕਰਨਗੇ।