ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੰਗਨਾ ਰਣੌਤ ਵਿਰੁੱਧ ਬੀਫ਼ ਨੂੰ ਪ੍ਰਮੋਟ ਕਰਨ ਵਿਰੁੱਧ ਦਾਖ਼ਲ ਪਟੀਸ਼ਨ ਨੂੰ ਖ਼ਾਰਜ਼ ਕਰਦੇ ਹੋਏ ਅਦਾਕਾਰਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਵਿਰੁੱਧ ਲੁਧਿਆਣਾ ਦੇ ਰਹਿਣ ਵਾਲੇ ਨਵਨੀਤ ਗੋਪੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਪਟੀਸ਼ਨ ਵਿੱਚ ਗੋਪੀ ਨੇ ਕਿਹਾ ਕਿ ਕੰਗਨਾ ਆਪਣੇ ਟਵੀਟਾਂ ਰਾਹੀਂ ਬੀਫ ਖਾਣ ਨੂੰ ਪ੍ਰਮੋਟ ਕਰ ਰਹੀ ਹੈ ਜਿਸ ਕਾਰਨ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਲੁਧਿਆਣਾ ਦੇ ਪੁਲੀਸ ਸਟੇਸ਼ਨ ਵਿੱਚ ਵੀ ਅਦਾਕਾਰਾ ਵਿਰੁੱਧ ਸ਼ਿਕਾਇਤ ਵੀ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਪਟੀਸ਼ਨ ਰਾਹੀਂ ਕੰਗਨਾ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਅਪੀਲ ਕੀਤੀ ਸੀ।