ਪੰਜਾਬ

punjab

ETV Bharat / state

ਕਸ਼ਮੀਰ ਮੁੱਦੇ 'ਤੇ ਕਾਂਗਰਸ, ਭਾਜਪਾ ਆਹਮੋ-ਸਾਹਮਣੇ - ਸੰਯੁਕਤ ਰਾਸ਼ਟਰ

ਭਾਰਤੀ ਜਨਤਾ ਪਾਰਟੀ ਨੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਬਦੀ ਹਮਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਬਿਆਨ ਨੇ ਪੂਰੇ ਦੇਸ਼ ਨੂੰ ਸ਼ਰਮਿੰਦਾ ਕਰ ਦਿੱਤਾ ਹੈ।

ਰਾਹੁਲ ਗਾਂਧੀ

By

Published : Aug 28, 2019, 7:05 PM IST

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਬਦੀ ਹਮਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਬਿਆਨ ਨੇ ਪੂਰੇ ਦੇਸ਼ ਨੂੰ ਸ਼ਰਮਿੰਦਾ ਕਰ ਦਿੱਤਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਜਿਸ ਤਰ੍ਹਾਂ ਕਸ਼ਮੀਰ ਨੂੰ ਲੈ ਕੇ ਟਿੱਪਣੀ ਕੀਤੀ ਹੈ ਉਸ ਤੋਂ ਸਭ ਜਾਣਦੇ ਹਨ ਕਿ ਪਾਕਿਸਤਾਨ ਨੇ ਇਸ ਟਿੱਪਣੀਆਂ ਦੀ ਵਰਤੋਂ ਕਰ ਕੇ ਸੰਯੁਕਤ ਰਾਸ਼ਟਰ ਵਿੱਚ ਅਰਜ਼ੀ ਦਿੱਤੀ ਹੈ। ਪਾਕਿਸਤਾਨ ਦੀ ਅਰਜ਼ੀ ਵਿੱਚ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦਾ ਜ਼ਿਕਰ ਕੀਤਾ ਹੈ।
ਪਾਕਿਸਤਾਨ ਨੇ ਅਰਜ਼ੀ ਵਿੱਚ ਕਿਹਾ ਹੈ ਕਿ ਕਸ਼ਮੀਰ ਵਿੱਚ ਹੋ ਰਹੀਆਂ ਘਟਨਾਵਾਂ ਨੂੰ ਰਾਹੁਲ ਗਾਂਧੀ ਜਿਹੇ ਨੇਤਾਵਾਂ ਨੇ ਕਬੂਲ ਕੀਤਾ ਹੈ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਨੂੰ ਦਿੱਤੀ ਗਈ ਅਰਜ਼ੀ ਵਿੱਚ ਰਾਹੁਲ ਗਾਂਧੀ ਦਾ ਨਾਂਅ ਹੈ।
ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਰਾਹੁਲ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਵਿੱਚ ਸਭ ਕੁਝ ਸਹੀ ਨਹੀਂ ਹੋ ਰਿਹਾ, ਉੱਥੋਂ ਲੋਕਾਂ ਦੇ ਮਰਨ ਦੀਆਂ ਖ਼ਬਰਾਂ ਆ ਰਹੀਆਂ ਹਨ ਪਰ ਇਹ ਸਭ ਗ਼ਲਤ ਹੈ ਘਾਟੀ ਵਿੱਚ ਸਭ ਕੁਝ ਠੀਕ ਹੈ ਉੱਥੇ ਕੋਈ ਨਹੀਂ ਮਰ ਰਿਹਾ।
ਜਾਵਡੇਕਰ ਦੇ ਪ੍ਰੈਸ ਕਾਨਫ਼ਰੰਸ ਕਰਨ ਤੋਂ ਬਾਅਦ ਕਾਂਗਰਸ ਦੇ ਰਣਦੀਪ ਸੁਰਜੇਵਾਲਾ ਨੇ ਵੀ ਪ੍ਰੈਸ ਕਾਨਫ਼ਰੰਸ ਕੀਤੀ। ਸੁਰਜੇਵਾਲਾ ਨੇ ਕਿਹਾ ਕਿ ਅਜਿਹਾ ਲਗਦਾ ਹੈ ਜਿਵੇਂ ਪ੍ਰਕਾਸ਼ ਜਾਵਡੇਕਰ ਆਪਣਾ ਰਾਜਨੀਤਿਕ ਸੰਤੁਲਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਕਿਹਾ ਕਿ ਭਾਜਪਾ ਦਾ ਰਾਜਨੀਤਿਕ ਪੱਧਰ ਡਿੱਗਦਾ ਜਾ ਰਿਹਾ ਹੈ। ਸੁਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਆਪਣੇ ਬਿਆਨ ਵਿੱਚ ਸਾਫ਼ ਕਰ ਦਿੱਤਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਵੇ।

ABOUT THE AUTHOR

...view details