ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ ਪੰਜਾਬ ਸਰਕਾਰ ਨੂੰ ਬਿਜਲੀ ਦੀਆਂ ਦਰਾਂ 'ਤੇ ਘੇਰਨ ਸਬੰਧੀ ਚਰਚਾ ਕੀਤੀ ਗਈ ਸੀ। ਇਸੇ ਲੜੀ 'ਚ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਨੇ ਸੂਬੇ ਵਿੱਚ ਵਧੀਆਂ ਬਿਜਲੀ ਦੀਆਂ ਦਰਾਂ 'ਤੇ ਸੂਬਾ ਸਰਕਾਰ ਨੂੰ ਸਲਾਹ ਦਿੱਤੀ ਹੈ।
ਕੇਜਰੀਵਾਲ ਦਾ ਕੈਪਟਨ ਨੂੰ ਬਿਜਲੀ ਝਟਕਾ - khabran online
ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ਵਧੀਆਂ ਬਿਜਲੀ ਦੀਆਂ ਦਰਾਂ 'ਤੇ ਸੂਬਾ ਸਰਕਾਰ ਨੂੰ ਘੇਰੀਆ ਹੈ। ਕੇਜਰੀਵਾਲ ਨੇ ਟਵੀਟ ਰਾਹੀਂ ਕੈਪਟਨ ਨੂੰ ਪੰਜਾਬ ਵਿੱਚ ਦਿੱਲੀ ਦੇ ਬਿਜਲੀ ਮਾਡਲ ਨੂੰ ਲਾਗੂ ਕਰਨ ਦੀ ਸਲਾਹ ਦਿੱਤੀ ਹੈ।
ਫ਼ਾਈਲ ਫ਼ੋਟੋ
ਕੇਜਰੀਵਾਲ ਨੇ ਟਵੀਟ ਰਾਹੀਂ ਕੈਪਟਨ ਨੂੰ ਸੂਬੇ ਵਿੱਚ ਦਿੱਲੀ ਦੀ ਤਰਜ 'ਤੇ ਬਿਜਲੀ ਮਾਡਲ ਲਾਗੂ ਕਰਨ ਦੀ ਸਲਾਹ ਦਿੱਤੀ। ਕੇਜਰੀਵਾਲ ਨੇ ਕੈਪਟਨ ਨੂੰ ਲਿਖਿਆ ਕਿ ਦਿੱਲੀ ਵਾਂਗ ਪੰਜਾਬ 'ਚ ਵੀ ਬਿਜਲੀ ਦੀਆਂ ਦਰਾਂ ਘੱਟ ਕੀਤੀਆਂ ਜਾ ਸਕਦੀਆਂ ਹਨ।
ਤੁਹਾਨੂੰ ਦੱਸ ਦਈਏ ਕਿ ਕੇਜਰੀਵਾਲ ਦੇ ਇਸ ਟਵੀਟ ਤੋਂ ਬਾਅਦ ਹੁਣ 'ਆਪ' ਦੀ ਸੂਬਾ ਇਕਾਈ ਵੀ ਕੈਪਟਨ ਸਰਕਾਰ ਦੀਆਂ ਮੁਸ਼ਕਲਾਂ ਵੱਧ ਸਕਦੀ ਹੈ। ਇਨ੍ਹਾਂ ਹੀ ਨਹੀਂ ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਸਰਕਾਰ ਨੂੰ ਬਿਜਲੀ ਦੀਆਂ ਦਰਾਂ 'ਚ ਵਾਧੇ ਲਈ ਘੇਰੀਆ ਸੀ।