ਚੰਡੀਗੜ੍ਹ :‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ (Khedan Watan Punjab Diyan) ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।
Khedan Watan Punjab Diyan: ਬਲਾਕ ਪੱਧਰੀ ਮੁਕਾਬਲਿਆਂ 'ਚ ਸੂਬੇ ਦੇ ਖੇਡ ਮੈਦਾਨਾਂ 'ਚ ਖਿਡਾਰੀਆਂ ਨੇ ਲਿਆ ਹਿੱਸਾ
’ਖੇਡਾਂ ਵਤਨ ਪੰਜਾਬ ਦੀਆਂ-2023’ ਸ਼ੁਰੂ ਹੋਣ ਤੋਂ ਬਾਅਦ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ ਹੈ। (Khedan Watan Punjab Diyan)
Published : Sep 3, 2023, 10:26 PM IST
ਚੰਡੀਗੜ੍ਹ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Heyer) ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan) ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।
- Teacher protest: ਸੰਗਰੂਰ 'ਚ ਅਧਿਆਪਕਾਂ ਅਤੇ ਪੁਲਿਸ 'ਚ ਹੋਈ ਧੱਕਾ-ਮੁੱਕੀ, 5 ਸੰਤਬਰ ਲਈ ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ...
- Cheta Sing Film Review : 'ਚੰਗਾ ਬੰਦਾ ਜਦੋਂ ਬੁਰਾ ਬਣਦੈ, ਉਦੋਂ ਫਿਰ ਉਹ 'ਬਹੁਤ ਜ਼ਿਆਦਾ ਬੁਰਾ ਬਣਦੈ', ਪੜ੍ਹੋ ਕਿਉਂ ਬਣਿਆ ਸਾਊ ਜਿਹਾ ਪਾਲਾ ਖੂੰਖਾਰ ਚੇਤਾ ਸਿੰਘ...
- Punjab Government U-turns: ਪੰਚਾਇਤਾਂ ਭੰਗ ਕਰਨ ਦੇ ਮਾਮਲੇ ਤੋਂ ਪਹਿਲਾਂ ਵੀ ਸਰਕਾਰ ਨੇ ਬਦਲੇ ਆਪਣੇ ਕਈ ਫੈਸਲੇ, ਦੇਖੋ ਖਾਸ ਰਿਪੋਰਟ
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ। (ਪ੍ਰੈੱਸ ਨੋਟ)