ਪੰਜਾਬ

punjab

ETV Bharat / state

ਜਾਣੋ, ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ - Bandi Chhor Divas 2022

ਦੇਸ਼ ਭਰ ਵਿੱਚ ਅੱਜ ਬੰਦੀ ਛੋੜ ਦਿਵਸ (Bandi Chhor Divas) ਮਨਾਇਆ ਜਾ ਰਿਹਾ ਹੈ, ਇਸ ਦਾ ਸਬੰਧ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਈ ਨਾਲ ਜੁੜਿਆ ਹੈ। ਜਾਣੋ ਇਸ ਦਿਨ ਦਾ ਵਿਸ਼ੇਸ਼ ਇਤਿਹਾਸ

Bandi Chhor Divas
ਬੰਦੀ ਛੋੜ ਦਿਵਸ

By

Published : Oct 24, 2022, 6:40 AM IST

ਚੰਡੀਗੜ੍ਹ:ਹਿੰਦੂ ਸਮਾਜ ਜਿੱਥੇ ਦੀਵਾਲੀ ਨੂੰ ਆਪਣੀ ਰੌਸ਼ਨੀ ਦਾ ਤਿਉਹਾਰ ਅਤੇ ਸ੍ਰੀ ਰਾਮਚੰਦਰ ਜੀ ਦੇ ਅਯੁੱਧਿਆ ਵਾਪਸ ਪਹੁੰਚਣ ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹਨ। ਉੱਥੇ ਦੂਸਰੇ ਪਾਸੇ ਸਿੱਖ ਕੌਮ ਵੱਲੋਂ ਦੀਵਾਲੀ ਦੀ ਵੱਖਰੀ ਹੀ ਮਹੱਤਤਾ ਹੈ, ਕਿਉਂਕਿ ਸਿੱਖ ਕੌਮ ਇਸ ਦਿਨ ਨੂੰ ਬੰਦੀ ਛੋੜ ਦਿਵਸ (Bandi Chhor Divas) ਵਜੋਂ ਮਨਾਉਣ ਦਾ ਸਬੰਧ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਈ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜੋ:Diwali Puja 2022: ਪੰਡਿਤ ਜੀ ਨਹੀਂ ਹਨ ਮੌਜੂਦ ਤਾਂ ਇਸ ਤਰ੍ਹਾਂ ਕਰੋ ਲਕਸ਼ਮੀ ਗਣੇਸ਼ ਦੀ ਪੂਜਾ, ਜਾਣੋ ਸ਼ੁਭ ਸਮਾਂ

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ:ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਮੁਗ਼ਲਾਂ ਦੇ ਜਬਰ ਨਾਲ ਨਜਿੱਠਣ ਲਈ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ।

ਉਨ੍ਹਾਂ ਨੇ 'ਮੀਰੀ' ਤੇ 'ਪੀਰੀ' ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ 'ਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਵਿੱਚ ਸਿੱਖ ਕੌਮ ਸਬੰਧੀ ਨਿਰਣਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਬਾਬਰ ਦਾ ਜੇਲ੍ਹ ਖ਼ਾਨਾ ਜਿਵੇਂ ਗੁਰੂ ਨਾਨਕ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ।

ਉਸੇ ਤਰ੍ਹਾਂ ਜਹਾਂਗੀਰ ਵਲੋਂ ਕੀਤੀ ਗ੍ਰਿਫ਼ਤਾਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਇਰਾਦੇ ਵਿੱਚ ਕੋਈ ਬਦਲਾਵ ਨਹੀਂ ਲਿਆ ਸਕੀ, ਆਖਿਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਇਕੱਲੇ ਜੇਲ੍ਹ ਤੋਂ ਰਿਹਾ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗ਼ਲ ਹਕੂਮਤ ਅੱਗੇ ਆਪਣੀ ਰਿਹਾਈ ਦੇ ਨਾਲ 52 (ਬਵੰਜਾ) ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ ਪਹਿਨੇ ਬਵੰਜਾ (52) ਕਲੀਆਂ ਵਾਲੇ ਚੋਲੇ ਨਾਲ 52 ਹੋਰ ਰਾਜਿਆਂ ਨੂੰ ਵੀ ਜੇਲ੍ਹ ਤੋਂ ਆਜ਼ਾਦ ਕਰਵਾਇਆ।

ਕਿਲ੍ਹੇ 'ਚੋਂ ਰਿਹਾਈ ਉਪਰੰਤ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੀ ਆਮਦ ਦੀ ਖ਼ੁਸ਼ੀ 'ਚ ਹਰਿਮੰਦਰ ਸਾਹਿਬ ਵਿਖੇ 'ਦੀਪਮਾਲਾ' ਅਤੇ 'ਆਤਿਸ਼ਬਾਜ਼ੀ' ਦੇ ਨਾਲ-ਨਾਲ ਆਪਣੇ ਘਰਾਂ ਦੇ ਬਨੇਰਿਆਂ/ਕੰਧਾਂ 'ਤੇ ਵੀ ਦੀਪਮਾਲਾ ਕੀਤੀ। ਉਸ ਦਿਨ ਤੋਂ ਸਿੱਖ ਕੌਮ ਦਾ ਦੀਵਾਲੀ ਨਾਲ ਸਬੰਧ ਹੋਰ ਗਹਿਰਾ ਹੋ ਗਿਆ ਤੇ ਸਿੱਖਾਂ ਨੇ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਦਿਵਸ (Bandi Chhor Divas) ਵਜੋਂ ਮਨਾਉਣਾ ਸ਼ੁਰੂ ਕੀਤਾ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ:ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ 19 ਜੂਨ ਸੰਨ 1595 ਈ. ਵਿੱਚ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਸਾਹਿਬ ਜੀ ਦੀ ਪੜ੍ਹਾਈ ਅਤੇ ਸ਼ਸਤਰ ਵਿੱਦਿਆ ਦੀ ਜਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰੂ-ਘਰ ਦੀ ਵਿੱਦਿਆ ਦਿੱਤੀ ਅਤੇ ਸ਼ਸਤਰਾਂ ਦੀ ਵਰਤੋਂ, ਘੋੜ ਸਵਾਰੀ, ਕੁਸ਼ਤੀਆਂ ਆਦਿ ਦੀ ਸਿਖਲਾਈ ਵੀ ਕਰਵਾਈ।

ਇਹ ਵੀ ਪੜੋ:Love Horoscope: ਇਨ੍ਹਾਂ ਲੋਕਾਂ ਨੂੰ ਮਿਲੇਗਾ ਆਪਣਿਆਂ ਦਾ ਪਿਆਰ, ਜਾਣੋ ਆਪਣਾ ਲਵ ਰਾਸ਼ੀਫਲ

ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਂਦੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਤੇ ਇਸ ਮੌਕੇ 'ਆਤਿਸ਼ਬਾਜ਼ੀ' ਤੇ 'ਦੀਪਮਾਲਾ' ਦਾ ਨਜ਼ਾਰਾ ਵਿਲੱਖਣ ਹੁੰਦਾ ਹੈ। ਇਹ ਆਲੌਕਿਕ ਨਜ਼ਾਰਾ ਵੇਖਣ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਵੱਡੀ ਗਿਣਤੀ 'ਚ ਸੰਗਤਾਂ ਹਰ ਵਰ੍ਹੇ ਹੁਮ ਹੁੰਮਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਹਨ।

ABOUT THE AUTHOR

...view details