ਚੰਡੀਗੜ੍ਹ :ਬੰਦੀ ਸਿੰਘਾਂ ਦੀ ਰਿਹਾਈ ਦੀ ਲਗਾਤਾਰ ਉਠ ਰਹੀ ਮੰਗ ਨੂੰ ਲੈ ਕੇ ਅਦਾਲਤ ਵੱਲੋਂ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਨੂੰ 2 ਮਹੀਨਿਆਂ ਦੀ ਪੈਰੋਲ ਮਿਲੀ ਹੈ। ਗੁਰਦੀਪ ਸਿੰਘ ਖੇੜਾ ਨੂੰ ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਵਿਖੇ ਸ਼ਿਫਟ ਕੀਤਾ ਗਿਆ ਸੀ।
ਕੌਣ ਹੈ ਗੁਰਦੀਪ ਸਿੰਘ ਖੇੜਾ: 1990 ਵਿੱਚ ਆਪਣੀ ਗ੍ਰਿਫਤਾਰੀ ਤੋਂ ਬਾਅਦ, ਗੁਰਦੀਪ ਸਿੰਘ ਖੇੜਾ ਨੇ ਪਿਛਲੇ 25 ਸਾਲ ਇਕਾਂਤਵਾਸ ਵਿੱਚ ਬਿਤਾਏ ਹਨ। ਹੁਣ ਤੱਕ ਗੁਰਦੀਪ ਸਿੰਘ ਖੇੜਾ ਗਿਆਰਾਂ ਸਾਲ ਬਿਦਰ ਜੇਲ੍ਹ ਵਿੱਚ, 9 ਸਾਲ ਤਿਹਾੜ ਜੇਲ੍ਹ ਵਿੱਚ ਅਤੇ 2010 ਤੋਂ ਗੁਲਬਰਗਾ ਜੇਲ੍ਹ ਵਿੱਚ ਕੈਦ ਕੱਟ ਚੁੱਕੇ ਹਨ। ਖੇੜਾ ਨੂੰ 1990 ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤੋਂ ਹੁਣ ਤੱਕ ਪੈਰੋਲ ਜਾਂ ਜ਼ਮਾਨਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ :Bandi Singh Rihai: ਸੰਘਰਸ਼ ਵਿੱਚ ਸ਼ਾਮਲ ਹੋਣਗੇ ਕਿਸਾਨ, ਮੰਗਾਂ ਨੂੰ ਲੈਕੇ 20 ਮਾਰਚ ਨੂੰ ਦਿੱਲੀ ਵਿੱਚ ਵੱਡਾ ਇਕੱਠ
ਖੇੜਾ ਨੂੰ 1990 ਦੇ ਬਿਦਰ ਅਤੇ ਦਿੱਲੀ ਬੰਬ ਧਮਾਕਿਆਂ ਦੇ ਕੇਸਾਂ ਵਿੱਚੋਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਸੀ ਪਰ ਇਸ ਦੇ ਮਗਰੋਂ 1996 ਅਤੇ 2001 ਵਿੱਚ ਦਿੱਲੀ ਤੇ ਕਰਨਾਟਕ ਵਿੱਚ ਟਾਡਾ ਤਹਿਤ 2 ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। 2015 ਵਿਚ ਗੁਰਦੀਪ ਸਿੰਘ ਖੇੜਾ ਦੀ ਉਮਰ ਕਰੀਬ 55 ਸਾਲ ਸੀ। ਗੁਰਦੀਪ ਸਿੰਘ ਖੇੜਾ 1990 ਵਿੱਚ ਗ੍ਰਿਫਤਾਰ ਕੀਤੇ ਜਾਣ ਵੇਲੇ ਸਿਰਫ 29 ਸਾਲ ਦੇ ਸਨ।
ਜਾਣਕਾਰੀ ਅਨੁਸਾਰ 2016 ਵਿਚ ਜ਼ਮਾਨਤ ਮਿਲਣ ਤੋਂ ਪਹਿਲਾਂ ਗੁਰਦੀਪ ਖੇੜਾ ਵੱਲੋਂ 2015 ਵਿਚ ਪੈਰੋਲ ਦੀ ਅਰਜ਼ੀ ਦਾਖਲ ਕੀਤੀ ਗਈ ਸੀ, ਪਰ ਖੇੜਾ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਅਪੀਲ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਸੀ। ਮਿਲੇ ਵੇਰਵਿਆਂ ਅਨੁਸਾਰ ਉਸ ਸਮੇਂ ਦਿਹਾਤੀ ਪੁਲਿਸ ਵੱਲੋਂ ਇਸ ਸਬੰਧੀ ਦਿੱਤੀ ਗਈ ਰਿਪੋਰਟ ਵਿੱਚ ਖ਼ਦਸ਼ਾ ਪ੍ਰਗਟਾਇਆ ਗਿਆ ਸੀ ਕਿ ਜੇਕਰ ਖੇੜਾ ਪੈਰੋਲ ’ਤੇ ਰਿਹਾਈ ਮਿਲਦੀ ਹੈ ਤਾਂ ਉਹ ਫ਼ਰਾਰ ਹੋ ਸਕਦਾ ਹੈ ਅਤੇ ਸੂਬੇ ਦੇ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਵਿਗੜ ਸਕਦਾ ਹੈ।
ਇਹ ਵੀ ਪੜ੍ਹੋ :Bandi Singh Got Parole : ਕੌਮੀ ਇਨਸਾਫ਼ ਮੋਰਚਾ ਦੇ ਸੰਘਰਸ਼ ਨੂੰ ਪਿਆ ਬੂਰ, ਇਸ ਬੰਦ ਬੰਦੀ ਸਿੰਘ ਨੂੰ ਮਿਲੀ 2 ਮਹੀਨਿਆਂ ਦੀ ਪੈਰੋਲ
ਸਿੱਖ ਕੈਦੀਆਂ ਨੂੰ ਪੰਜਾਬ ਲਿਆਉਣ ਦੀ ਸੀ ਮੰਗ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਬੰਦੀ ਸਿੱਖਾਂ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਚੁੱਕਿਆ ਸੀ। ਕੇਂਦਰ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਸਿੱਖ ਕੈਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ, ਜਿਸ ਵਿੱਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖੇੜਾ ਵੀ ਮੌਜੂਦ ਸਨ।