ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮੁੱਦੇ ਲੈ ਕੇ ਵਿਧਾਨ ਸਭਾ ਦੇ ਵਿੱਚ ਨਿੱਤਰੇਗੀ। ਉਨ੍ਹਾਂ ਕਿਹਾ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੰਜਾਬ ਦੇ ਗੰਭੀਰ ਮੁੱਦਿਆ ਬਾਰੇ ਸੋਚਣ ਨੂੰ ਸਮਾਂ ਨਹੀਂ ਹੈ, ਪਰ ਕੁੱਤੇ ਖਿਡਾਉਣ ਦਾ ਸਮਾਂ ਹੈ।
ਇਹ ਵੀ ਪੜ੍ਹੋ: ਮੈਟਰੋ ਸਟੇਸ਼ਨ 'ਤੇ ਪ੍ਰੇਮੀ ਜੋੜੇ ਦੀ ਅਸ਼ਲੀਲ ਹਰਕਤਾਂ ਕਰਦਿਆਂ ਦੀ ਵੀਡੀਓ ਵਾਇਰਲ
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ, ਸਿਹਤ ਅਤੇ ਪਾਣੀ ਦੇ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਵਿੱਚ ਸਰਕਾਰ ਨੂੰ ਘੇਰੇਗੀ। ਪਾਣੀ ਦੇ ਮੁੱਦੇ 'ਤੇ ਗੱਲਬਾਤ ਕੀਤੀ ਗਈ ਤਾਂ, ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲੇ ਵੇਖਣ ਲਈ ਸਰਕਾਰ ਕੋਲ ਸਮਾਂ ਨਹੀਂ ਹੈ, ਉਨ੍ਹਾਂ ਕੋਲ ਸਿਰਫ਼ ਆਪਣੇ ਕੁੱਤਿਆਂ ਨਾਲ ਖੇਡਣ ਦਾ ਸਮਾਂ ਹੈ।
ਸੰਧਵਾਂ ਨੇ ਕਿਹਾ ਕਿ ਕੁੱਝ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿਟਰ ਹੈਂਡਲ ਤੋਂ ਕੁੱਤੇ ਨਾਲ ਲਾਡ ਕਰਦੇ ਹੋਏ ਫ਼ੋਟੋ ਪਾਈ ਗਈ ਸੀ।
ਉੱਥੇ ਹੀ ਆਮ ਆਦਮੀ ਪਾਰਟੀ ਚਾਰ ਧੜਿਆਂ ਵਿੱਚ ਵਿਧਾਨ ਸਭਾ ਵਿੱਚ ਨਜ਼ਰ ਆਵੇਗੀ, ਇਸ ਸਵਾਲ ਦਾ ਜਵਾਬ ਦਿੰਦੇ ਹੋਏ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਇਕ ਹੈ ਅਤੇ ਉਹ ਸਾਰੇ ਰ਼ਲ ਕੇ ਹੀ ਵਿਧਾਨ ਸਭਾ ਵਿੱਚ ਲੋਕਾਂ ਦੇ ਮੁੱਦੇ ਚੁੱਕਣਗੇ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਫਾਰੁਖ਼ ਅਬਦੁੱਲ੍ਹਾ ਤੋਂ ਈ.ਡੀ. ਨੇ ਕੀਤੀ ਪੁੱਛਗਿੱਛ