ਪੰਜਾਬ

punjab

ETV Bharat / state

ਕੁੰਵਰ ਵਿਜੇ ਪ੍ਰਤਾਪ ਨੂੰ ਮਿਲਿਆ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ - ਪੰਜਾਬ ਅਤੇ ਹਰਿਆਣਾ ਦੀ ਬਾਰ ਕਾਊਂਸਿਲ

ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਜਿਨ੍ਹਾਂ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਹ ਇੱਕ ਵਕੀਲ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅੱਜ ਪੰਜਾਬ ਅਤੇ ਹਰਿਆਣਾ ਦੀ ਬਾਰ ਕਾਊਂਸਿਲ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪ੍ਰੈਕਟਿਸ ਕਰਨ ਦਾ ਲਾਈਸੈਂਸ ਦਿੱਤਾ। ਉਨ੍ਹਾਂ ਨੂੰ ਕੌਂਸਲ ਦੇ ਸਕੱਤਰ ਅਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿਚ ਲਾਈਸੈਂਸ ਸੌਂਪਿਆ ਗਿਆ।

http://10.10.50.70:6060///finalout1/punjab-nle/finalout/23-April-2021/11514720_kuver.jpg
http://10.10.50.70:6060///finalout1/punjab-nle/finalout/23-April-2021/11514720_kuver.jpg

By

Published : Apr 23, 2021, 8:33 PM IST

ਚੰਡੀਗੜ੍ਹ: ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਜਿਨ੍ਹਾਂ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਹ ਇੱਕ ਵਕੀਲ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅੱਜ ਪੰਜਾਬ ਅਤੇ ਹਰਿਆਣਾ ਦੀ ਬਾਰ ਕਾਊਂਸਿਲ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪ੍ਰੈਕਟਿਸ ਕਰਨ ਦਾ ਲਾਈਸੈਂਸ ਦਿੱਤਾ। ਉਨ੍ਹਾਂ ਨੂੰ ਕੌਂਸਲ ਦੇ ਸਕੱਤਰ ਅਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿਚ ਲਾਈਸੈਂਸ ਸੌਂਪਿਆ ਗਿਆ।

https://etvbharatimages.akamaized.net/etvbharat/prod-images/11514720_kuver.jpg

ਕੁੰਵਰ ਵਿਜੈ ਪ੍ਰਤਾਪ ਜੋ ਕਿ ਲਾਅ ਗਰੈਜੂਏਟ ਹਨ। ਥੋੜੇ ਸਮੇਂ ਪਹਿਲਾ ਹੀ ਤਤਕਾਲ ਸਕੀਮ ਅਧੀਨ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ। ਉਨ੍ਹਾਂ ਨੂੰ ਲਾਅ ਦੀ ਪ੍ਰੈਕਟਿਸ ਕਰਨ ਦਾ ਲਾਇਸੈਂਸ ਦੇਣ ਤੋਂ ਇਲਾਵਾ ਬਾਰ ਕਾਊਂਸਿਲ ਨੇ ਉਨ੍ਹਾਂ ਨੂੰ ਆਪਣੀ ਅਨੁਸ਼ਾਸਨੀ ਕਮੇਟੀ ਦਾ ਸਹਿ ਚੁਨੌਤੀ ਮੈਂਬਰ ਵੀ ਬਣਾਇਆ ਹੈ।

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਆਏ ਸੀ। ਜਿਸ ਵਿੱਚ ਉਨ੍ਹਾਂ ਨੇ ਐਸਆਈਟੀ ਨੂੰ ਰੱਦ ਕਰ ਦਿੱਤਾ ਸੀ। ਉਸ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ਾ ਦੇ ਦਿੱਤਾ ਸੀ। ਕੁੰਵਰ ਵਿਜੇ ਪ੍ਰਤਾਪ ਐਸਆਈਟੀ ਦੇ ਮੈਂਬਰ ਸੀ। ਹਾਈਕੋਰਟ ਨੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨਵੀਂ ਐਸਆਈਟੀ ਬਣਾਉਣ ਲਈ ਕਿਹਾ ਸੀ। ਪਰ ਉਸ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਸ਼ਾਮਲ ਨਹੀਂ ਕੀਤੇ ਜਾਣ ਦੇ ਆਦੇਸ਼ ਦਿੱਤੇ ਸੀ।

ABOUT THE AUTHOR

...view details