ਪੰਜਾਬ

punjab

ETV Bharat / state

ਲੇਬਰਫੈਡ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 11 ਲੱਖ ਰੁਪਏ ਦਾ ਦਿੱਤਾ ਦਾਨ - coronavirus

ਕੋਵਿਡ-19 ਦੀ ਮਹਾਮਾਰੀ ਦੇ ਸੰਕਟ ਅਤੇ ਕਰਫਿਊ ਕਾਰਨ ਲੋਕਾਂ ਨੂੰ ਰਾਹਤ ਪਹੁੰਚਾਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਲੇਬਰਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 11 ਲੱਖ ਰੁਪਏ ਦਿੱਤੇ ਗਏ।

LabourFed donates
ਫ਼ੋਟੋ

By

Published : Apr 2, 2020, 10:44 PM IST

ਚੰਡੀਗੜ੍ਹ: ਕੋਵਿਡ-19 ਦੀ ਮਹਾਮਾਰੀ ਦੇ ਸੰਕਟ ਅਤੇ ਕਰਫਿਊ ਕਾਰਨ ਲੋਕਾਂ ਨੂੰ ਰਾਹਤ ਪਹੁੰਚਾਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਲੇਬਰਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 11 ਲੱਖ ਰੁਪਏ ਦਿੱਤੇ ਗਏ।

ਲੇਬਰਫੈਡ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੇਬਰਫੁੱਡ ਤਰਫੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।

ਸਹਿਕਾਰਤਾ ਮੰਤਰੀ ਰੰਧਾਵਾ ਨੇ ਲੇਬਰਫੈਡ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਉਨ੍ਹਾਂ ਵੱਲੋਂ ਪਾਇਆ। ਇਹ ਯੋਗਦਾਨ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਹਿਕਾਰੀ ਅਦਾਰੇ, ਜਿੱਥੇ ਆਪਣੀਆਂ ਸੇਵਾਵਾਂ ਰਾਹੀਂ ਸੂਬਾ ਵਾਸੀਆਂ ਦੀ ਮਦਦ ਕਰ ਰਹੇ ਹਨ।

ABOUT THE AUTHOR

...view details