ਪੰਜਾਬ

punjab

ETV Bharat / state

ਔਰਤ ਲਈ ਸੁਹਾਵਣਾ ਹੋਇਆ ਸਾਵਨ, ਬਣੀ ਕਰੋੜਪਤੀ

ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਜਿੱਤਿਆ। ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਔਰਤ ਨੇ ਬੁੱਧਵਾਰ ਨੂੰ ਪੰਜਾਬ ਲਾਟਰੀਜ਼ ਵਿਭਾਗ ਵਿਚ ਦਸਤਾਵੇਜ਼ ਜਮ੍ਹਾਂ ਕਰਾਏ।

ਫ਼ੋਟੋ

By

Published : Jul 17, 2019, 6:13 PM IST

ਚੰਡੀਗੜ੍ਹ: ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਜਿੱਤਿਆ। ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਔਰਤ ਨੇ ਬੁੱਧਵਾਰ ਨੂੰ ਪੰਜਾਬ ਲਾਟਰੀਜ਼ ਵਿਭਾਗ ਵਿਚ ਦਸਤਾਵੇਜ਼ ਜਮ੍ਹਾਂ ਕਰਾਏ ਹਨ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨ੍ਹਾਂ ਵਿਚੋਂ ਇਕ ਟਿਕਟ (ਏ-316460) ਸੁਮਨ ਨੇ ਖਰੀਦੀ ਸੀ।
ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ: ਪੰਜਾਬ ਸਾਵਨ ਬੰਪਰ ਨੇ ਲਾਟਰੀ ਜੇਤੂਆਂ ਦਾ ਕੀਤਾ ਐਲਾਨ
ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ 'ਪੰਜਾਬ ਰਾਜ ਰਾਖੀ ਬੰਪਰ-2019' ਵੀ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ, 2019 ਨੂੰ ਕੱਢਿਆ ਜਾਵੇਗਾ।

For All Latest Updates

ABOUT THE AUTHOR

...view details