ਪੰਜਾਬ

punjab

By

Published : Apr 19, 2021, 10:57 PM IST

ETV Bharat / state

ਵਿਦਿਆਰਥੀਆਂ ਤੇ ਅਧਿਆਪਕਾਂ ਲਈ ਆਨਲਾਈਨ ਸਿੱਖਿਆ ਵਿੱਚ ਸਹਾਈ ਈ ਆਈ.ਟੀ.ਆਈ ਐਪ ਲਾਂਚ

ਸੂਬੇ ਵਿੱਚ ਮੌਜੂਦਾ ਤਕਨੀਕੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਨਵੀਆਂ ਆਈਟੀਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ:ਸੂਬੇ ਵਿੱਚ ਮੌਜੂਦਾ ਤਕਨੀਕੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਨਵੀਆਂ ਆਈਟੀਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਜਿਹਨਾਂ ਵਿੱਚ ਬਿਆਸ ਵਿਖੇ ਸਥਾਪਤ ਕੀਤੀ ਜਾਣ ਵਾਲੀ ਆਈਟੀਆਈ ਵੀ ਸ਼ਾਮਲ ਹੋਵੇਗੀ।

ਇਹਨਾਂ ਆਈਟੀਆਈਜ਼ ਦੀਆਂ ਕਲਾਸਾਂ ਅਗਾਮੀ ਸ਼ੈਸ਼ਨ ਵਿੱਚ ਸ਼ੁਰੂ ਹੋਣਗੀਆਂ। ਅੱਜ ਇੱਥੇ ਇਕ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ ਸਕਿੱਲਜ (ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਸਬੰਧਤ ਕਾਲਜ ਵਜੋਂ) ਨੂੰ 2021-22 ਸ਼ੈਸ਼ਨ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਵਜੋਂ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੂੰ ਮੁੜ ਸੁਰਜੀਤ ਕੀਤੇ ਜਾਣ ਦੀ ਵਿਭਾਗੀ ਤਜਵੀਜ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਉਸਾਰੀ ਪੱਖੋਂ 16 ਆਈਟੀਆਈਜ਼ ਦਾ ਕੰਮ ਚੱਲ ਰਿਹਾ ਹੈ ਜਦੋਂ ਕਿ ਲੋਕ ਨਿਰਮਾਣ ਵਿਭਾਗ ਨੇ 2 ਆਈਟੀਆਈਜ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਇਹਨਾਂ 19 ਵਿੱਚੋਂ 16 ਆਈਟੀਆਈਜ਼ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਕੀਤੀ ਜਾਵੇਗੀ ਜਦੋਂ ਕਿ ਬਾਕੀ 3 ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੁਆਰਾ ਉਸਾਰੀਆਂ ਜਾਣਗੀਆਂ। ਇਹਨਾਂ ਆਈਟੀਆਈਜ਼ ਲਈ ਜਰੂਰੀ ਅਸਾਮੀਆਂ ਦੀ ਸਿਰਜਣਾ ਹਿੱਤ ਵਿੱਤ ਵਿਭਾਗ ਨੇ ਮਨਜੂਰੀ ਦੇ ਦਿੱਤੀ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਇਕ ਮੋਬਾਇਲ ਐਪ ਈ- ਆਈਟੀਆਈ ਪੰਜਾਬ ਵੀ ਜਾਰੀ ਕੀਤਾ ਜੋ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਦੀ ਜ਼ਰੂਰੀ ਸਮੱਗਰੀ ਮੁਹੱਈਆ ਕਰਨ ਦੇ ਨਾਲ ਨਾਲ ਉਹਨਾਂ ਲਈ ਸਿੱਖਿਆ ਦੇ ਆਧੁਨਿਕ ਤਰੀਕਿਆਂ ਦੀ ਸਿਖਲਾਈ ਦਾ ਵੀ ਚੰਗਾ ਸਾਧਨ ਸਾਬਤ ਹੋਵੇਗਾ।

ਇਹ ਐਪ ਵਿਭਾਗ ਦੁਆਰਾ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਵਿੱਚ ਆਨਲਾਈਨ ਸਿਖਲਾਈ ਦਾ ਪੂਰਾ ਪੈਕੇਜ ਹੈ। ਇਸ ਵਿੱਚ 66 ਈ-ਬੁੱਕਸ, ਪੀ.ਪੀ.ਟੀ. ਪ੍ਰੈਜੈਂਟੇਸ਼ਨ ਵਜੋਂ 700 ਲੈਕਚਰ, 900 ਲੈਕਚਰਾਂ ਦੀਆਂ ਵੀਡੀਓਜ਼, ਪ੍ਰੈਕਟੀਕਲ ਸਿੱਖਿਆ ਦੇ 500 ਵੀਡੀਓਜ਼ ਅਤੇ 30000 ਸਵਾਲਾਂ ਵਾਲਾ ਪ੍ਰਸ਼ਨ ਬੈਂਕ ਵੀ ਹੈ ਜੋ ਕਿ ਆਨਲਾਈਨ ਸਿੱਖਿਆ ਪੱਖੋਂ ਵਿਦਿਆਰਥੀਆਂ ਦੀ ਮਦਦ ਕਰੇਗਾ।

ਇਹ ਵੀ ਪੜ੍ਹੋ: ਕੋਟਕਪੁਰਾ ਗੋਲੀ ਕਾਂਡ ਦਾ ਮੁੱਖ ਗਵਾਹ ਆਇਆ ਸਾਹਮਣੇ, ਵੱਡੇ ਲੀਡਰਾਂ ਤੇ ਲਾਏ ਗੰਭੀਰ ਇਲਜ਼ਾਮ..



ABOUT THE AUTHOR

...view details