ਚੰਡੀਗੜ੍ਹ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਮੋਨੂੰ ਮਾਨੇਸਰ ਹੈ, ਜੋ ਕਿ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਮੁਲਜ਼ਮ ਮੰਨਿਆ ਜਾਂਦਾ ਹੈ। ਇਸ ਵੀਡੀਓ ਕਾਲ 'ਚ ਇਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਬਿਸ਼ਨੋਈ ਦੇ ਨਾਲ ਬੈਠਾ ਹੈ। ਦੱਸਿਆ ਜਾ ਰਿਹਾ ਕਿ ਗਊ ਰੱਖਿਆ ਦਲ ਨਾਲ ਜੁੜਿਆ ਮੋਨੂੰ ਮਾਨੇਸਰ ਗੈਂਗਸਟਰ ਲਾਰੈਂਸ ਦੀ ਗੈਂਗ 'ਚ ਸ਼ਾਮਲ ਹੋਣਾ ਚਾਹੁੰਦਾ ਸੀ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਵੀਡੀਓ ਕਾਲ ਰਾਹੀਂ ਗੱਲਬਾਤ ਹੋ ਰਹੀ ਹੈ। ਮੋਨੂੰ ਮਾਨੇਸਰ ਨਾ ਸਿਰਫ ਗੈਂਗਸਟਰ ਲਾਰੈਂਸ ਨਾਲ ਬਲਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਫਰਾਰ ਹੋਣ ਤੋਂ ਬਾਅਦ ਅਮਰੀਕਾ ਵਿੱਚ ਲੁਕੇ ਹੋਏ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵੀ ਇੰਨਸਕ੍ਰਿਪਟਡ ਐਪ ਰਾਹੀ ਗੱਲਬਾਤ ਕਰਦਾ ਸੀ। (Lawrence Jail Video Viral) (Monu Manesar) (Gangster Raju Basodi)
ਵੀਡੀਓ ਦੀ ਜਾਂਚ 'ਚ ਜੁਟੀ ਪੁਲਿਸ:ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਵਾਇਰਲ ਹੋਈ ਇਹ ਵੀਡੀਓ ਕਦੋਂ ਦੀ ਹੈ। ਲਾਰੈਂਸ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ, ਜਦੋਂ ਕਿ ਰਾਜੂ ਬਸੌਦੀ ਨੂੰ ਪੁਲਿਸ ਨੇ 2020 ਵਿੱਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਸੀ। ਮੋਨੂੰ ਮਾਨੇਸਰ ਨਾਸਿਰ ਅਤੇ ਜੁਨੈਦ ਕਤਲ ਕੇਸ ਵਿੱਚ ਰਾਜਸਥਾਨ ਪੁਲਿਸ ਦੀ ਹਿਰਾਸਤ ਵਿੱਚ ਹੈ।
ਲਾਰੈਂਸ ਅਤੇ ਰਾਜੂ ਦੋਵੇਂ ਜੇਲ੍ਹ ਵਿੱਚ ਬੰਦ:ਲਾਰੈਂਸ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਗੈਂਗਸਟਰ ਰਾਜੂ ਬਸੌਦੀ ਨੂੰ ਪੁਲਿਸ ਨੇ 2020 ਵਿੱਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਸੀ। ਰਾਜੂ ਅਤੇ ਲਾਰੈਂਸ ਦੀ ਦੋਸਤੀ ਵੀ ਬਹੁਤ ਪੁਰਾਣੀ ਹੈ। ਰਾਜੂ ਨੇ ਸੰਦੀਪ ਉਰਫ਼ ਕਾਲਾ ਜਥੇਡੀ ਗੈਂਗ ਰਾਹੀਂ ਅਪਰਾਧ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ ਸੀ। ਇਸ ਤੋਂ ਬਾਅਦ ਉਹ ਲਾਰੈਂਸ ਗੈਂਗ 'ਚ ਸ਼ਾਮਲ ਹੋ ਗਿਆ। ਰਾਜੂ ਦੇ ਲਾਰੈਂਸ, ਸੰਪਤ ਨਹਿਰਾ, ਅਨਿਲ ਛਿੱਪੀ, ਅਕਸ਼ੈ ਪਾਲਰਾ ਅਤੇ ਨਰੇਸ਼ ਸੇਠੀ ਵਰਗੇ ਖ਼ਤਰਨਾਕ ਗੈਂਗਸਟਰਾਂ ਨਾਲ ਨੇੜਲੇ ਸਬੰਧ ਹਨ, ਜੋ ਇਸ ਸਮੇਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।