ਪੰਜਾਬ

punjab

ETV Bharat / state

ਅੱਜ ਹੜ੍ਹਤਾਲ 'ਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਕੀਲ

ਘਰਾਂ-ਦਫ਼ਤਰਾਂ 'ਤੇ NIA ਦੇ ਛਾਪਿਆਂ ਤੋਂ ਖ਼ਫਾ ਹੋਏ ਵਕੀਲਾਂ ਨੇ ਅੱਜ ਹੜ੍ਹਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ।

Etv Bharat
Etv Bharat

By

Published : Oct 19, 2022, 8:13 AM IST

Updated : Oct 19, 2022, 8:30 AM IST

ਚੰਡੀਗੜ੍ਹ:ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਕੀਲ ਹੜ੍ਹਤਾਲ ਕਰਨ ਜਾ ਰਹੇ ਹਨ। ਘਰਾਂ-ਦਫ਼ਤਰਾਂ 'ਤੇ NIA ਦੇ ਛਾਪਿਆਂ ਤੋਂ ਵਕੀਲਾਂ ਵਿੱਚ ਕਾਫੀ ਨਾਰਾਜ਼ਗੀ ਦੇਖੀ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਫੈਸਲਾ ਲਿਆ ਹੈ ਕਿ ਅੱਜ ਵਕੀਲ ਹੜ੍ਹਤਾਲ ਉੱਤੇ ਰਹਿਣਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਸ਼ੈਲੀ ਸ਼ਰਮਾ ਦੇ ਘਰ NIA ਦੀ ਛਾਪੇਮਾਰੀ ਦੇ ਮਾਮਲੇ ਨੂੰ ਲੈ ਕੇ ਡੀਜੀ ਐਨਆਈਏ ਨੂੰ ਪੱਤਰ ਲਿਖਿਆ ਹੈ। ਉਸ ਨੇ ਐਨਆਈਏ ਦੇ ਛਾਪਿਆਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੈਲੀ ਸ਼ਰਮਾ ਦੇ ਘਰ ਪਈ ਛਾਪੇਮਾਰੀ ਨੂੰ ਗਲਤ ਦੱਸਿਆ ਹੈ। ਨਾਲ ਹੀ ਇਸ ਛਾਪੇਮਾਰੀ ਨੂੰ ਗੈਰ-ਕਾਨੂੰਨੀ ਛਾਪੇਮਾਰੀ ਵੀ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਐਨਆਈਏ ਇੱਕ ਸੰਵਿਧਾਨਕ ਸੰਸਥਾ ਹੈ ਅਤੇ ਉਸ ਨੂੰ ਇਸ ਮਾਮਲੇ ਵਿੱਚ ਬੇਬੁਨਿਆਦ ਛਾਪੇਮਾਰੀ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਇਸ ਛਾਪੇਮਾਰੀ ਨੂੰ ਵਕੀਲਾਂ ਲਈ ਚਿੰਤਾ ਦਾ ਵਿਸ਼ਾ ਦੱਸਿਆ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੇ ਡੀਜੀ, ਐਨਆਈਏ ਨੂੰ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੇ ਅੱਜ ਐਡਵੋਕੇਟ ਸ਼ੈਲੀ ਸ਼ਰਮਾ ਦੇ ਘਰ ਐਨਆਈਏ ਦੇ ਛਾਪੇ ਦੇ ਵਿਰੋਧ ਵਿੱਚ ਕੰਮਕਾਜ ਠੱਪ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਨੇ ਇਸ ਸਬੰਧੀ ਮਤਾ ਪਾਸ ਕੀਤਾ ਹੈ। ਵਕੀਲਾਂ ਦੀ ਮੀਟਿੰਗ ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਤੋਖਵਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਸ਼ੈਲੀ ਸ਼ਰਮਾ ਦੇ ਘਰ 'ਤੇ NIA ਦੀ ਛਾਪੇਮਾਰੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਡੀਜੇ ਐਨਆਈਏ ਨੂੰ ਪੱਤਰ ਲਿਖਿਆ ਹੈ। ਉਸ ਨੇ ਐਨਆਈਏ ਦੇ ਛਾਪਿਆਂ 'ਤੇ ਸਵਾਲ ਖੜ੍ਹੇ ਕੀਤੇ ਹਨ।

Last Updated : Oct 19, 2022, 8:30 AM IST

ABOUT THE AUTHOR

...view details